29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ 27 ਤੋਂ

ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 20-02-2026
ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਪ੍ਰਤਾਪ ਬਾਗ਼ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਮੇਲੇ 'ਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕੀਤਾ | ਇਸ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸੁਝਾਅ ਵੀ ਲਏ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ, ਦਫ਼ਤਰ ਸੰਯੁਕਤ ਵਿਕਾਸ ਕਮਿਸ਼ਨਰ, ਮੁਹਾਲੀ ਵਲੋਂ ਦਫ਼ਤਰ ਲਘੂ ਉਦਯੋਗ ਫ਼ਾਜ਼ਿਲਕਾ ਅਤੇ ਪੰਜਾਬ ਸਟੇਟ ਰੂਰਲ ਲਾਇਵਲੀਹੁੱਡ ਮਿਸ਼ਨ ਅਧੀਨ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਲਗਾਇਆ ਜਾਣਾ ਹੈ | ਉਨ੍ਹਾਂ ਦੱਸਿਆ ਕਿ ਇਸ ਮੇਲੇ 'ਚ ਵੱਖ-ਵੱਖ ਸੈੱਲਫ਼ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਾਮਾਨ ਦੇ ਸਟਾਲ ਲੱਗਣਗੇ | ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ | ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੋਵੇਗਾ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤਕ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਅÏਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ | ਉਨ੍ਹਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਤੇ ਬਲਾਕ

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ-ਪ੍ਰੋਸੈਸ... ਅਗਲੀ ਖ਼ਬਰ ਬੇਰੁਜ਼ਗਾਰੀ ਕਾਰਨ ਪੰਜਾਬ ਦੀ ਨੌਜਵਾਨੀ ਨਿਰਾਸ਼ਾ ਦੇ ਆਲਮ 'ਚ-ਲਾਰੈਂਸ ਚੌਧਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।