24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਫ਼ਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 06-03-2026
ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਜਗਵਿੰਦਰਜੀਤ ਸਿੰਘ ਗਰੇਵਾਲ 2004 ਬੈਚ ਦੇ ਪੀ.ਸੀ.ਐੱਸ ਅਧਿਕਾਰੀ ਹਨ | ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ, ਭਿ੍ਸ਼ਟਾਚਾਰ ਮੁਕਤ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਸਰਲ, ਪਹੰੁਚਣਯੋਗ ਅਤੇ ਜਨਤਾ-ਪੱਖੀ ਬਣਾਇਆ ਜਾਵੇ ਅਤੇ ਆਮ ਨਾਗਰਿਕਾਂ ਨੂੰ ਸਰਕਾਰੀ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕੀਤੀ ਅਤੇ ਪੈਂਡਿੰਗ ਮਾਮਲਿਆਂ ਦਾ ਜਾਇਜ਼ਾ ਲਿਆ | ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ | ਉਨ੍ਹਾਂ ਨਾਗਰਿਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਜ਼ੀਰਾ-ਫ਼ਿਰੋਜ਼ਪੁਰ ਹਾਈਵੇ ਬਣਿਆ 'ਮੌਤ ਦਾ ਰਸਤਾ' ਚਹੁੰ ਮਾਰਗੀ ਕਰਨ ਲਈ ਉੱਠੀ ਜ਼ੋਰਦਾਰ ਮੰਗ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।