05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਨਗਰ ਨਿਗਮ ਅਬੋਹਰ ਵਿਖੇ ਸਥਾਈ ਕਮਿਸ਼ਨਰ ਨਿਯੁਕਤ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 09-03-2026
ਅਬੋਹਰ, 8ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਨੇ ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ, ਸਥਾਨਕ ਸਰਕਾਰ ਦੇ ਮੰਤਰੀ ਅਤੇ ਡਾਇਰੈਕਟਰ ਨੂੰ ਇਕ ਮੰਗ ਪੱਤਰ ਭੇਜ ਕੇ ਅਬੋਹਰ ਨਗਰ ਨਿਗਮ ਵਿਚ ਸਥਾਈ ਕਮਿਸ਼ਨਰ ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਅਬੋਹਰ ਵਿਖੇ ਹੁਣ ਤੱਕ ਸਥਾਈ ਤੌਰ 'ਤੇ ਕਮਿਸ਼ਨਰ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ | ਜਿਸ ਕਾਰਨ ਆਮ ਲੋਕਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਵੇਲੇ ਅਬੋਹਰ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤਾ ਗਿਆ ਹੈ | ਉਨ੍ਹਾਂ ਦਾ ਕੰਮਕਾਜ ਪਹਿਲਾਂ ਹੀ ਜ਼ਿਆਦਾ ਹੋਣ ਕਾਰਨ ਉਹ ਨਗਰ ਨਿਗਮ ਦੇ ਕੰਮਾਂ ਨੂੰ ਜ਼ਿਆਦਾ ਸਮਾਂ ਨਹੀਂ ਦੇ ਪਾ ਰਹੇ | ਜਿਸ ਕਾਰਨ ਨਗਰ ਨਿਗਮ ਅਬੋਹਰ ਦੀ ਡਾਕ ਦਾ ਸਮੇਂ ਸਿਰ ਨਿਪਟਾਰਾ ਨਹੀਂ ਹੁੰਦਾ ਅਤੇ ਉਨ੍ਹਾਂ ਦੀਆਂ ਮੰਗਾਂ ਕਈ ਮਹੀਨਿਆਂ ਤੱਕ ਅਣਸੁਲਝੀਆਂ ਰਹਿੰਦੀਆਂ ਹਨ | ਆਪਣੇ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਕਈ ਵਾਰ ਕਮਿਸ਼ਨਰ ਮਹੀਨਿਆਂ ਤੱਕ ਦਫ਼ਤਰ ਨਹੀਂ ਆਉਂਦੇ ਅਤੇ ਨਾ ਹੀ ਨਗਰ ਨਿਗਮ ਦੀ ਬੈਠਕ ਨਿਯਮਿਤ ਰੂਪ ਵਿਚ ਰੱਖੀ ਜਾਂਦੀ | ਜਿਸ ਕਾਰਨ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ | ਇਸ ਦੇ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਈ-ਆਫ਼ਿਸ ਸਿਸਟਮ ਰਾਹੀਂ ਜੋ ਫਾਈਲਾਂ ਅਤੇ ਡਾਕ ਨਿਪਟਾਰੇ ਲਈ ਭੇਜੀ ਜਾਂਦੀ ਹੈ | ਉਹ ਵੀ ਲੰਬੇ ਸਮੇਂ ਤੱਕ ਪੈਡਿੰਗ ਪਈ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕੋਲ ਪਹਿਲਾਂ ਹੀ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਹੋਣ ਦੇ ਕਾਰਨ ਉਹ ਨਗਰ ਨਿਗਮ ਨਾਲ ਜੁੜੇ ਮਾਮਲੇ 'ਤੇ ਧਿਆਨ ਨਹੀਂ ਦੇ ਪਾ ਰਹੇ | ਐਸੋਸੀਏਸ਼ਨ ਨੇ ਇਸ ਸੰਬੰਧ ਵਿਚ ਪੱਤਰ ਭੇਜ ਕੇ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤਾ ਗਿਆ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਤੁਰੰਤ ਵਾਪਸ ਲਿਆ ਜਾਵੇ ਅਤੇ ਸਥਾਈ ਕਮਿਸ਼ਨਰ ਨਿਯੁਕਤ ਕੀਤਾ ਜਾਵੇ | ਐਸੋਸੀਏਸ਼ਨ ਨੇ ਉਮੀਦ ਪ੍ਰਗਟ ਕੀਤੀ ਕਿ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਹੱਲ ਕਰੇਗੀ ਤਾਂ ਜੋ ਨਗਰ ਨਿਗਮ ਅਬੋਹਰ ਦਾ ਕੰਮਕਾਜ ਸੁਚਾਰੂ ਰੂਪ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਪਰੇਸ਼ਾਨੀਆਂ ਤੋਂ ਮੁਕਤੀ ਮਿਲ ਸਕੇ |

ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਮਿਲਿਆ ਤੋਹਫ਼ਾ-ਮੈਡਮ ਖ਼ੁਸ਼ਬੂ ਸਵਨਾ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦੀਆਂ ਵਾਲੀਆਂ ਝਪਟ ਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।