16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-03-2026
ਫ਼ਾਜ਼ਿਲਕਾ , 9 ਮਾਰਚ (ਦਵਿੰਦਰ ਪਾਲ ਸਿੰਘ)-ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸ.ਥ ਭਗਵਾਨ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਿਕ ਕੁਮਾਰ ਪੁੱਤਰ ਪ੍ਰਭਦਿਆਲ ਵਾਸੀ ਬੈਕ ਸਾਈਡ ਕੁੰਦਨ ਸਿਨੇਮਾ, ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਲੋਕਾਂ ਵੱਲੋਂ ਉਸ ਦੇ ਪਿਤਾ ਨੂੰ ਪੈਸੇ ਦੇ ਲੈਣ-ਦੇਣ ਸਬੰਧੀ ਫ਼ੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਜਿਸ ਤੋਂ ਤੰਗ ਆ ਕੇ ਉਸ ਦੇ ਪਿਤਾ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੇ ਜਸਦੀਪ ਸਿੰਘ ਅÏਲਖ ਪੁੱਤਰ ਰਣਜੀਤ ਸਿੰਘ ਅÏਲਖ ਵਾਸੀ ਚੰਡੀਗੜ੍ਹ, ਜਸਬੀਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਆਵਾ, ਰੌਸ਼ਨ ਲਾਲ ਅਕਾੳਾੂਟੈਂਟ ਪੁੱਤਰ ਪਰਮਾਨੰਦ ਅਹੂਜਾ ਵਾਸੀ ਬਸਤੀ ਹਜ਼ੂਰ ਸਿੰਘ ਅਤੇ ਮੀਨਾਕਸ਼ੀ ਸ਼ਰਮਾ ਪਤਨੀ ਅਤੁੱਲ ਕੁਮਾਰ ਸ਼ਰਮਾ ਵਾਸੀ ਖਰੜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ
ਅਬੋਹਰ, 9 ਮਾਰਚ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਰਾਜਸਥਾਨ ਹੱਦ ਵੱਲ ਜਾਂਦੀ ਚੰਮਿਆਰ ਖੇੜਾ ਰੋੜ 'ਤੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਆਲਟੋ ਕਾਰ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਦੀ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਅਤੇ 800 ਨਸ਼ੀਲੇ ਕੈਪਸੂਲ ਬਰਾਮਦ ਹੋਏ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਕਮਾਲ ਵਾਲਾ ਅਤੇ ਰਾਜਨ ਪੁੱਤਰ ਮਾਹਲਾ ਰਾਮ ਵਾਸੀ ਪਿੰਡ ਵਜੀਦਪੁਰਾ ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
1 ਲੱਖ 80 ਹਜ਼ਾਰ ਰੁਪਏ ਚੋਰੀ - ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
ਜਲਾਲਾਬਾਦ, 9 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਪਿੰਡ ਗੁਮਾਨੀ ਵਾਲਾ ਵਿਖੇ ਇਕ ਘਰ ਵਿਚੋਂ 1 ਲੱਖ 80 ਹਜ਼ਾਰ ਰੁਪਏ ਦੀ ਚੋਰੀ ਹੋਣ ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਸੰਦੀਪ ਕੁਮਾਰ ਪੁੱਤਰ ਹਰਭਜਨ ਲਾਲ ਵਾਸੀ ਗੁਮਾਨੀ ਵਾਲਾ ਵਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦੇ ਘਰ ਅੰਦਰੋਂ ਮਿਤੀ 6 ਮਾਰਚ 2026 ਨੂੰ ਅਣਪਛਾਤੇ ਵਿਅਕਤੀਆਂ ਵਲੋਂ 1 ਲੱਖ 80 ਹਜ਼ਾਰ ਰੁਪਏ ਦੀ ਚੋਰੀ ਕੀਤੀ ਗਈ ਹੈ | ਜਿਸ ਤੇ ਸ਼ਿਕਾਇਤ ਕਰਤਾ ਸੰਦੀਪ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਧਾਰਾ 305,331(3) ਬੀ.ਐਨ.ਐੱਸ. ਤਹਿਤ ਮੁਕੱਦਮਾ ਨੰਬਰ 34 ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬਲਾਕ ਖੂਈਆਂ ਸਰਵਰ ਵਿਖੇ ਸਮਾਗਮ ਆਯੋਜਿਤ ਅਗਲੀ ਖ਼ਬਰ ਸੀਮਿੰਟ ਨਾਲ ਭਰਿਆ ਟਰੱਕ ਸੜਕ ਕਿਨਾਰੇ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।