24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਪ ਦੇ ਕਿਸਾਨ ਵਿੰਗ ਦੀ ਹੋਈ ਮੀਟਿੰਗ

ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਵਿਕਾਸ ਵਿੰਗ ਦੀ ਮੀਟਿੰਗ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪੰਜਾਬ ਪ੍ਰਧਾਨ ਨੂੰ ਇਲਾਕੇ ਦੀਆਂ ਕਈ ਕਿਸਾਨੀ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਪੰਜਾਬ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਇਲਾਕੇ ਦੀਆਂ ਕਿਸਾਨੀ ਸਮੱਸਿਆਵਾਂ ਜਲਦੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਕਿਸਾਨ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਅਪੀਲ ਕੀਤੀ | ਇਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਪਰਮਜੀਤ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਹਲਕਾ ਪ੍ਰਧਾਨ ਸੁਖਮੰਦਰ ਸਿੰਘ ਢਿੱਲੋਂ, ਸੋਹਣ ਸਿੰਘ ਦਾਨੇਵਾਲੀਆ, ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰਿਪਜੀਤ ਸਿੰਘ ਚਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੀ ਸੰਧੂ ਨੇ ਵਿਨੋਦ ਮੇਘ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਅਗਲੀ ਖ਼ਬਰ ਈਰਾਨ ਵਿਚ ਮਾਰੀਆਂ ਗਈਆਂ ਸਕੂਲੀ ਵਿਦਿਆਰਥਣਾਂ ਦੀ ਯਾਦ ਵਿਚ ਮੋਮਬੱਤੀ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।