17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਗਿ੍ਫਤਾਰ

ਅਜੀਤ ਡੈਸਕ 31-03-2026
ਜਲਾਲਾਬਾਦ,30ਮਾਰਚ (ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਅਪਰਾਧੀਆਂ ਅਤੇ ਭਗੌੜਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਪੀ.ਓ.ਸਟਾਫ਼ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ¢ ਪੁਲਿਸ ਨੇ ਲੰਬੇ ਸਮੇਂ ਤੋਂ ਕਾਨੂੰਨ ਦੀ ਗਿ੍ਫ਼ਤ ਤੋਂ ਬਾਹਰ ਚੱਲ ਰਹੇ ਇੱਕ ਭਗੌੜੇ ਮੁਲਜ਼ਮ ਨੂੰ ਘੇਰਾਬੰਦੀ ਕਰਕੇ ਗਿ੍ਫਤਾਰ ਕਰ ਲਿਆ ਹੈ¢ ਪੀ.ਓ.ਸਟਾਫ਼ ਦੇ ਇੰਚਾਰਜ ਏ.ਐੱਸ.ਆਈ. ਰਤਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਾਲ 2022 ਵਿਚ ਥਾਣਾ ਸਦਰ ਅਬੋਹਰ ਵਿਖੇ ਸੜਕ ਹਾਦਸੇ ਅਤੇ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਸੀ¢ ਪੁਲਿਸ ਨੇ ਮੁਲਜ਼ਮ ਵਿਰੁੱਧ ਧਾਰਾ 427, 279, 337, 338 ਆਈ.ਪੀ.ਸੀ.ਦੇ ਤਹਿਤ ਮਾਮਲਾ ਨੰਬਰ 75 ਦਰਜ ਕੀਤਾ ਸੀ, ਪਰ ਉਹ ਲਗਾਤਾਰ ਅਦਾਲਤੀ ਕਾਰਵਾਈ ਤੋਂ ਬਚ ਰਿਹਾ ਸੀ¢ ਮਾਨਯੋਗ ਅਦਾਲਤ ਵਲ਼ੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਐੱਸ.ਐੱਸ.ਪੀ. ਗੁਰਮੀਤ ਸਿੰਘ ਅਤੇ ਐੱਸ.ਪੀ.ਡੀ. ਤਰੁਨ ਰਤਨ ਦੇ ਨਿਰਦੇਸ਼ਾਂ ਦੇ ਤਹਿਤ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ¢ ਮਿਲੀ ਸੂਚਨਾ ਦੇ ਆਧਾਰ 'ਤੇ ਪੀ.ਓ. ਸਟਾਫ਼ ਨੇ ਧਾਰਾ 299 ਸੀ.ਆਰ.ਪੀ.ਸੀ. ਦੇ ਤਹਿਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਦਬੋਚ ਲਿਆ¢ ਫੜੇ ਗਏ ਵਿਅਕਤੀ ਨੂੰ ਅਗਲੇਰੀ ਕਾਨੂੰਨੀ ਪ੍ਰਕਿਰਿਆ ਲਈ ਸਬੰਧਿਤ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੋਂ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ¢ ਇਸ ਸਫਲ ਆਪ੍ਰੇਸ਼ਨ ਵਿਚ ਐੱਚ.ਸੀ. ਜਸਵਿੰਦਰ ਸਿੰਘ ਅਤੇ ਐੱਚ.ਸੀ. ਮਨਵੀਰ ਸਿੰਘ ਸਮੇਤ ਹੋਰ ਕਰਮਚਾਰੀ ਵੀ ਸ਼ਾਮਲ ਸਨ¢
ਪਿਛਲੀ ਖ਼ਬਰ ਬੱਸ ਅੱਡੇ ਦੇ ਕਮਰੇ 'ਚੋਂ ਜੂਸ ਵਿਕਰੇਤਾ ਦੀ ਲਾਸ਼ ਬਰਾਮਦ • ਜ਼ਿਆਦਾ ਸ਼ਰਾਬ ਪੀਣ ਨਾਲ ਹੋਈ ਮੌਤ ਅਗਲੀ ਖ਼ਬਰ ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।