21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ,ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਅਜੀਤ ਡੈਸਕ 02-04-2026
ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਪੁਰਾਈ ਸੀ.ਆਰ.ਪੀ.ਸੀ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ, ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ | ਹੁਕਮ ਮੁਤਾਬਿਕ ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ | ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ | ਹਵਾ ਵਿਚ ਧੰੂਏਾ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆ ਬਿਮਾਰੀਆਂ ਹੋ ਸਕਦੀਆਂ ਹਨ | ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉੱਪਰਲੀ ਪਰਤ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ | ਇਸ ਨਾਲ ਆਲੇ-ਦੁਆਲੇ ਖੜੀਆਂ ਫ਼ਸਲਾਂ ਤੋਂ ਇਲਾਵਾ ਪਿੰਡ ਦੀ ਆਬਾਦੀ ਵਿਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ | ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ | ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ |
ਪਿਛਲੀ ਖ਼ਬਰ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਸਿਹਤ ਯੋਜਨਾਵਾਂ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਗੁਰਦਵਾਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।