ਅਬੋਹਰ, 1 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਦੂਜਾ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ.ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਕਾਮ ਭਾਗ ਦੂਜਾ ਦੇ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਕਾਲਜ ਵਿਦਿਆਰਥਣ ਸੁਖ ਮਨਜੋਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚਾੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਰਿਸ਼ਤਾ ਪੁੱਤਰੀ ਵਿਜੈ ਕੁਮਾਰ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰਾ ਅਤੇ ਵਿਮਲ ਨਾਗਪਾਲ ਪੁੱਤਰ ਦੀਪਕ ਨਾਗਪਾਲ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਨੇ ਇਸ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ.ਰੁਪਿੰਦਰ ਕੌਰ, ਕਾਮਰਸ ਵਿਭਾਗ ਦੇ ਮੁਖੀ ਡਾ.ਕਮਲਪ੍ਰੀਤ ਸਿੰਘ, ਪ੍ਰੋ.ਉੱਪਲ ਸਿੰਘ ਹੇਅਰ, ਪ੍ਰੋ.ਦੀਪਕ ਮੈਲ ਸਮੇਤ ਕਾਲਜ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ |