ਜਲਾਲਾਬਾਦ,1 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਸਰਦਾਰ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ ਨੀਤਿਕਾ ਦੀ ਯੋਗ ਅਗਵਾਈ ਅਧੀਨ ਕਾਲਜ ਵਿਖੇ ਮਨੁੱਖੀ ਜੀਵਨ ਦਾ ਸੰਗੀਤਕ ਸੰਬੰਧ ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸਹਾਇਕ ਪ੍ਰੋਫ਼ੈਸਰ ਗੁਰਜੀਤ ਸਿੰਘ ਜੀ.ਜੀ.ਐੱਸ ਡੀ.ਏ.ਵੀ ਕਾਲਜ ਜਲਾਲਾਬਾਦ ਤੇ ਵਿਸ਼ੇਸ਼ ਤੌਰ ਤੇ ਪਹੁੰਚੇ | ਉਨ੍ਹਾਂ ਨੇ ਮਨੁੱਖੀ ਜੀਵਨ ਵਿਚ ਸੰਗੀਤ ਦੇ ਮਹੱਤਵ ਤੇ ਪ੍ਰਭਾਵ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਕਿਹਾ ਕਿ ਸੰਗੀਤ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਸਗੋਂ ਇਹ ਰੂਹ ਦੀ ਖ਼ੁਰਾਕ, ਮਾਨਸਿਕ ਸ਼ਾਂਤੀ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ ਜਿਵੇਂ ਪਿਆਰ, ਖ਼ੁਸ਼ੀ, ਗ਼ਮੀ ਆਦਿ | ਸੰਗੀਤ ਜੀਵਨ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਦੌਰਾਨ ਪਿ੍ੰਸੀਪਲ ਡਾ. ਨੀਤਿਕਾ ਨੇ ਗੁਰਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ |