21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਰਕਾਰ ਨੇ ਆੜ੍ਹਤੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਤੇਜ਼-ਸਚਦੇਵਾ

ਅਜੀਤ ਡੈਸਕ 02-04-2026
ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਹੜਤਾਲ ਦਾ ਅਸਰ ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਅੰਦਰ ਵੀ ਦੇਖਣ ਨੂੰ ਮਿਲਿਆ | ਭਾਵੇਂ ਫ਼ਾਜ਼ਿਲਕਾ ਇਲਾਕੇ ਅੰਦਰ ਬੀਤੇ ਦਿਨੀਂ ਹੋਈ ਭਾਰੀ ਵਰਖਾ ਨਾਲ ਕੋਈ ਵੀ ਫ਼ਸਲ ਤਾਂ ਮੰਡੀ ਵਿਚ ਕੀ ਆਉਣੀ ਸੀ, ਸਥਾਨਕ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਚਦੇਵਾ ਨੇ ਦੱਸਿਆ ਕਿ ਆੜ੍ਹਤੀ ਪਿਛਲੇ ਲੰਬੇ ਸਮੇਂ ਤੋਂ ਆਪਣੀ ਆੜ੍ਹਤ ਵਧਾਉਣ ਦੀ ਮੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮਹਿੰਗਾਈ ਵੱਧ ਚੁੱਕੀ ਹੈ, ਮਜ਼ਦੂਰਾਂ ਦੀ ਮਜ਼ਦੂਰੀ ਵੱਧ ਗਈ ਹੈ, ਉਨ੍ਹਾਂ ਕਿਹਾ ਕਿ ਦੁਕਾਨਾਂ 'ਤੇ ਕੰਮ ਕਰਦੇ ਮੁਨੀਮਾਂ ਦੀਆਂ ਤਨਖ਼ਾਹਾਂ ਵੀ ਵੱਧ ਗਈਆਂ ਹਨ, ਜਦਕਿ ਕਿਸਾਨਾਂ ਨੂੰ ਬਹੁਤ ਪੁਰਾਣੀ 2 ਪ੍ਰਤੀਸ਼ਤ ਆੜ੍ਹਤ ਹੀ ਮਿਲ ਰਹੀ ਹੈ | ਉਨ੍ਹਾਂ ਦੀ ਮੰਗ ਹੈ ਕਿਸਾਨਾਂ ਦੀ ਢਾਈ ਪ੍ਰਤੀਸ਼ਤ ਆੜ੍ਹਤ ਕੀਤੀ ਜਾਵੇ, 50 ਕਰੋੜ ਰੁਪਇਆ ਜੋ ਪੰਜਾਬ ਦੇ ਆੜ੍ਹਤੀਆਂ ਦਾ ਸਰਕਾਰ ਵੱਲ ਬਕਾਇਆ ਖੜ੍ਹਾ ਹੈ ਤੁਰੰਤ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ 2 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫ਼ਾਜ਼ਿਲਕਾ ਆ ਰਹੇ ਹਨ | ਜੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਂਦੀ ਹੈ ਤਾਂ ਉਹ ਵਿਸਥਾਰਪੂਰਵਕ ਆੜ੍ਹਤੀਆਂ ਦੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖਣਗੇ | ਉਨ੍ਹਾਂ ਕਿਹਾ ਕਿ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਮੀਟਿੰਗ ਮੁੱਖ ਮੰਤਰੀ ਨਾਲ ਹੋ ਰਹੀ ਹੈ, ਜੇਕਰ ਮੀਟਿੰਗ ਸਫਲ ਨਾ ਹੋਈ ਤਾਂ ਮੁੱਖ ਮੰਤਰੀ ਦੇ ਫ਼ਾਜ਼ਿਲਕਾ ਦੌਰੇ ਤੋਂ ਬਾਅਦ ਫ਼ਾਜ਼ਿਲਕਾ ਅੰਦਰ ਆੜ੍ਹਤੀ ਆਪਣਾ ਸੰਘਰਸ਼ ਤੇਜ਼ ਕਰ ਦੇਣਗੇ | ਐਸੋਸੀਏਸ਼ਨ ਦੇ ਸੱਦੇ ਮੁਤਾਬਿਕ ਹੜਤਾਲ ਜਾਰੀ ਰਹੇਗੀ |
ਪਿਛਲੀ ਖ਼ਬਰ ਤਿੰਨ ਦਿਨ ਲਗਾਤਾਰ ਪਾਣੀ ਵੱਧ ਛੱਡਣ ਕਾਰਨ ਲੰਬੀ ਮਾਈਨਰ ਨਹਿਰ ਟੱੁਟੀ ਅਗਲੀ ਖ਼ਬਰ ਐੱਸ.ਸੀ.,ਐੱਸ.ਟੀ.,ਓ.ਬੀ.ਸੀ.ਮਹਾਂ ਸੰਘਰਸ਼ ਕਮੇਟੀ ਦਾ ਵਫ਼ਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।