21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਆਗੂ ਹਰਦੇਵ ਮੇਘਵਾਲ ਨੇ ਬੱਲੂਆਣਾ ਹਲਕੇ ਦੇ ਗੜੇ੍ਹਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਬੀਤੀ ਸ਼ਾਮ ਬੱਲੂਆਣਾ ਹਲਕੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਕਣਕ ਦੀ ਪੱਕੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਸੰਬੰਧੀ ਬੱਲੂਆਣਾ ਹਲਕੇ ਦੇ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਆਪਣੀ ਟੀਮ ਸਣੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਹੈ | ਇਸ ਦੌਰਾਨ ਉਨ੍ਹਾਂ ਹਲਕੇ ਦੇ ਪਿੰਡ ਡੰਗਰ ਖੇੜਾ, ਬਜੀਦਪੁਰ ਕੱਟਿਆਂਵਾਲੀ, ਕਟੈਹੜਾ ਝੂਮਿਆਂ ਵਾਲੀ, ਮੰਮੂ ਖੇੜਾ ਅਤੇ ਬੁਰਜ ਮੁਹਾਰ ਪਿੰਡਾਂ ਵਿਚ ਦੌਰਾ ਕਰਦੇ ਹੋਏ ਫਸਲਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਦੱਸਿਆ ਕਿ ਗੜੇਮਾਰੀ ਨਾਲ ਬੱਲੂਆਣਾ ਹਲਕੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਵਿਚ ਕਣਕ ਦੀ ਪੱਕੀ ਫ਼ਸਲ ਅਤੇ ਕਿੰਨੂ ਦੇ ਬਾਗ਼ਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਸੰਬੰਧੀ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਕਤ ਵਿਚ ਆਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਉਚਿੱਤ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣਾ ਘਰ ਦਾ ਗੁਜ਼ਾਰਾ ਚਲਾ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਟਵਾਰੀਆਂ ਮਾਰਫ਼ਤ ਗਿਰਦਾਵਰੀ ਕਰਵਾ ਲੈਣੀ ਚਾਹੀਦੀ ਹੈ ਪਰ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਪਹਿਲਾਂ ਹੀ ਜਾਰੀ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਬਜੀਦਪੁਰ ਕੱਟਿਆਂਵਾਲੀ ਵਿਖੇ 99 ਫ਼ੀਸਦੀ ਕਣਕ ਦੀ ਪੱਕੀ ਫ਼ਸਲ ਅਤੇ ਕਿੰਨੂ ਦੇ ਬਾਗ਼ਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਮੌਕੇ ਜਸਪ੍ਰੀਤ ਮੇਘਵਾਲ ਆਦਿ ਤੋਂ ਇਲਾਵਾ ਭਾਜਪਾ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਰੁਜ਼ਗਾਰ ਦੇ ਸੰਕਟ ਨੂੰ ਲੈ ਕੇ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨਾਂ ਅੱਜ ਫ਼ਾਜ਼ਿਲਕਾ ਵਿਖੇ ਮੁੱਖ ਮੰਤਰੀ ਕੋਲ ਲ... ਅਗਲੀ ਖ਼ਬਰ ਬੋਰੀਆਂ ਨਾਲ ਭਰੀ ਟਰਾਲੀ ਕੋਲ ਖੜ੍ਹੀ ਕਾਰ 'ਤੇ ਪਲਟੀ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।