21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੌਜਗੜ੍ਹ ਨੇੜੇ ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਮੌਜਗੜ੍ਹ ਪਿੰਡ ਦੇ ਵਸਨੀਕ ਦੀ ਬੀਤੀ ਦੇਰ ਰਾਤ ਸੜਕ ਹਾਦਸੇ ਵਿਚ ਦੁਖਦਾਈ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਪੈਟਰੋਲ ਪੰਪ 'ਤੇ ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ ਕਿ ਇਕ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਅਬੋਹਰ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੋ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਮੌਜਗੜ੍ਹ ਦਾ ਰਹਿਣ ਵਾਲਾ ਸ਼ਰਵਣ ਕੁਮਾਰ ਇਕ ਪੈਟਰੋਲ ਪੰਪ 'ਤੇ ਕੰਮ ਕਰਦਾ ਸੀ | ਬੀਤੀ ਰਾਤ ਉਹ ਪੈਟਰੋਲ ਪੰਪ 'ਤੇ ਆਪਣੀ ਡਿਊਟੀ ਖ਼ਤਮ ਕਰਕੇ ਆਪਣੀ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ | ਇਸ ਦੌਰਾਨ ਇਕ ਟਰੱਕ ਨੇ ਅਚਾਨਕ ਬਰੇਕ ਲਗਾ ਦਿੱਤੀ | ਸ਼ਰਵਣ ਦੀ ਮੋਟਰਸਾਈਕਲ ਟਰੱਕ ਨਾਲ ਟਕਰਾ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ | ਆਸ-ਪਾਸ ਦੇ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਬਾਅਦ ਵਿਚ ਉਸਨੂੰ ਤੁਰੰਤ ਉਸੇ ਰਾਤ ਸ਼੍ਰੀ ਗੰਗਾਨਗਰ ਹਸਪਤਾਲ ਪਹੁੰਚਾਇਆ | ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰ ਨੇ ਲਾਸ਼ ਨੂੰ ਅਬੋਹਰ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ | ਮਿ੍ਤਕ ਦੇ ਪਰਿਵਾਰ ਨੇ ਮੰਗ ਕੀਤੀ ਕਿ ਪੁਲਿਸ ਟਰੱਕ ਡਰਾਈਵਰ ਵਿਰੁੱਧ ਢੁਕਵੀਂ ਕਾਰਵਾਈ ਕਰੇ |
ਪਿਛਲੀ ਖ਼ਬਰ ਬਹਾਦਰ ਖੇੜਾ 'ਚ ਗੜੇ੍ਹਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਗੜੇਮਾਰੀ ਨਾਲ ਕਣਕ ਦੀ ਤਬਾਹੀ ਤੋਂ ਬਾਅਦ ਕਿਸਾਨਾਂ 'ਚ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।