21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼

ਅਜੀਤ ਡੈਸਕ 02-04-2026
ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਪੂਰੀ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚ ਕੀਤੀ ਗਈ | ਇਸ ਸ਼ੁੱਭ ਮੌਕੇ 'ਤੇ ਸਕੂਲ ਕੰਪਲੈਕਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਵਿਚ ਸਕੂਲ ਦੀ ਮੈਨੇਜਿੰਗ ਕਮੇਟੀ, ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਅਵਸਰ 'ਤੇ ਨਰਸਰੀ ਤੋਂ 9ਵੀਂ ਅਤੇ 11ਵੀਂ ਜਮਾਤ ਦਾ ਸਾਲਾਨਾ ਨਤੀਜਾ ਵੀ ਐਲਾਨਿਆ ਗਿਆ, ਜੋ ਕਿ ਸੌ ਫ਼ੀਸਦੀ ਰਿਹਾ | ਨਤੀਜਾ ਐਲਾਨਣ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਮੈਨੇਜਿੰਗ ਕਮੇਟੀ ਵਲੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ | ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ | ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਭਰੋਸਾ ਜਤਾਇਆ ਕਿ ਇਸ ਨਵੇਂ ਸੈਸ਼ਨ ਵਿਚ ਵੀ ਵਿਦਿਆਰਥੀ ਸਿੱਖਿਆ, ਖੇਡਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੂਹਣਗੇ | ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਧਾਰਮਿਕ ਮਾਹੌਲ ਵਿਚ ਸੈਸ਼ਨ ਦੀ ਸ਼ੁਰੂਆਤ ਕਰਨ ਨਾਲ ਵਿਦਿਆਰਥੀਆਂ ਵਿਚ ਸਕਾਰਾਤਮਿਕ ਊਰਜਾ ਦਾ ਸੰਚਾਰ ਹੁੰਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਲਿਆ ਜੱਚਾ-ਬੱਚਾ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਅਗਲੀ ਖ਼ਬਰ ਐਸ.ਡੀ.ਐਮ ਨੇ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਦਾ ਨਿਰੀਖਣ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।