21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੋਪੀ ਚੰਦ ਆਰਿਆ ਮਹਿਲਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੇ ਬੀ.ਕਾਮ. ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰੀਖਿਆ ਵਿਚ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਮਿਲੀ ਜਾਣਕਾਰੀ ਅਨੁਸਾਰ ਬੀ.ਕਾਮ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਮੀਨਾਕਸ਼ੀ ਨੇ 75.66 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦ ਕਿ ਭਵਿਆ ਸ਼ਰਮਾ ਅਤੇ ਮੈਨਕਾ ਰਾਣੀ ਨੇ 71.5 ਫ਼ੀਸਦੀ ਅੰਕ ਪ੍ਰਾਪਤ ਕਰ ਸਾਂਝੇ ਤੌਰ 'ਤੇ ਦੂਜਾ ਅਤੇ ਕਸ਼ਿਸ਼ ਚੌਧਰੀ ਨੇ 71.33 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਕਾਲਜ ਦੀਆਂ 11 ਵਿਦਿਆਰਥਣਾਂ ਨੇ 60 ਫ਼ੀਸਦੀ ਤੋਂ ਵੱਧ ਅਤੇ 6 ਵਿਦਿਆਰਥਣਾਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜੋ ਕਾਲਜ ਲਈ ਬੜੇ ਮਾਣ ਦੀ ਗੱਲ ਹੈ | ਇਸ ਸ਼ਾਨਦਾਰ ਨਤੀਜੇ 'ਤੇ ਕਾਲਜ ਦੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਸਾਰੇ ਵਿਦਿਆਰਥੀਆਂ, ਕਾਮਰਸ ਵਿਭਾਗ ਦੇ ਮੁਖੀ ਡਾ.ਮਨੋਜ ਫੁਟੇਲਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਸੰਸਥਾ ਦੇ ਸਕਾਰਾਤਮਿਕ ਵਿੱਦਿਅਕ ਮਾਹੌਲ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵਿਧਾਇਕ ਜਲਾਲਾਬਾਦ ਵਲੋਂ ਖੇਤਰ ਵਿਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਦੇਣ ਲਈ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ... ਅਗਲੀ ਖ਼ਬਰ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਲਿਆ ਜੱਚਾ-ਬੱਚਾ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।