21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਧਾਇਕ ਜਲਾਲਾਬਾਦ ਵਲੋਂ ਖੇਤਰ ਵਿਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਦੇਣ ਲਈ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਅਜੀਤ ਡੈਸਕ 02-04-2026
ਮੰਡੀ ਘੁਬਾਇਆ, ਜਲਾਲਾਬਾਦ, 1 ਅਪ੍ਰੈਲ(ਅਮਨ ਬਵੇਜਾ,ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡ ਰਹੀ | ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਜਿੱਥੇ ਨਵੇਂ-ਨਵੇਂ ਪ੍ਰੋਜੈਕਟ ਉਲੀਕ ਰਹੀ ਹੈ, ਉੱਥੇ ਪੋ੍ਰਜੈਕਟਾਂ ਦੀ ਉਸਾਰੀ ਨਾਲ ਪਿੰਡਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ | ਇਸੇ ਲੜੀ ਤਹਿਤ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਲਗਭਗ 2 ਕਰੋੜ 80 ਲੱਖ ਦੇ ਸੜਕਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ | ਇਸ ਦੌਰਾਨ ਜਲਾਲਾਬਾਦ ਰੇਲਵੇ ਸਟੇਸ਼ਨ ਤੋਂ ਬੂਰ ਵਾਲਾ (ਐਸੀ ਲਿਟ ਤੱਕ) ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦੀ ਲੰਬਾਈ ਲਗਭਗ 1.71 ਕਿੱਲੋਮੀਟਰ ਹੈ ਅਤੇ ਇਸ ਉੱਤੇ ਕਰੀਬ 34.12 ਲੱਖ ਰੁਪਏ ਦੀ ਲਾਗਤ ਆਵੇਗੀ | ਇਹ ਸੜਕ ਸ਼ਹਿਰੀ ਆਵਾਜਾਈ ਨੂੰ ਸੁਗਮ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ | ਇਸ ਤੋਂ ਇਲਾਵਾ ਸੁੱਖੇਗਾ ਬੋਲਦਾ ਤੋਂ ਜੋਧੇ ਵਾਲਾ (ਲਮੋਚੜ ਖ਼ੁਰਦ ਤੋਂ ਮੌਜ਼ੇ ਵਾਲਾ ਸਮੇਤ) ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ, ਜੋ ਲਗਭਗ 6.00 ਕਿੱਲੋਮੀਟਰ ਲੰਬੀ ਹੈ ਅਤੇ ਇਸ ਉੱਤੇ ਕਰੀਬ 1 ਕਰੋੜ 6 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਇਸੇ ਤਰ੍ਹਾਂ ਟਾਹਲੀ ਵਾਲਾ ਤੋਂ ਗਹਿਲੇ ਵਾਲਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਜਿਸ ਦੀ ਲੰਬਾਈ ਲਗਭਗ 2.77 ਕਿੱਲੋਮੀਟਰ ਹੈ ਅਤੇ ਇਸ ਉੱਤੇ ਕਰੀਬ 76.24 ਲੱਖ ਰੁਪਏ ਦੀ ਲਾਗਤ ਆਵੇਗੀ | ਅਗਲੇ ਪ੍ਰੋਜੈਕਟ ਤਹਿਤ ਜੋਧਾ ਭੈਣੀ ਤੋਂ ਚੱਕ ਬਾਜੀਦਾ (ਟਾਹਲੀ ਵਾਲਾ) ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ, ਜੋ ਲਗਭਗ 1.48 ਕਿੱਲੋਮੀਟਰ ਲੰਬੀ ਹੈ ਅਤੇ ਇਸ ਉੱਤੇ ਕਰੀਬ 34.01 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਇਸੇ ਤਰ੍ਹਾਂ ਢੰਡੀ ਕਦੀਮ ਤੋਂ ਕਾਹਨੇ ਵਾਲਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਜਿਸ ਦੀ ਲੰਬਾਈ ਲਗਭਗ 1.31 ਕਿੱਲੋਮੀਟਰ ਹੈ ਅਤੇ ਇਸ ਉੱਤੇ ਕਰੀਬ 18.75 ਲੱਖ ਰੁਪਏ ਦੀ ਲਾਗਤ ਆਵੇਗੀ | ਇਨ੍ਹਾਂ ਸਾਰੇ ਪ੍ਰੋਜੈਕਟਾਂ ਨਾਲ ਇਲਾਕੇ ਵਿਚ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਪਿੰਡਾਂ ਦੀ ਆਪਸੀ ਕਨੈਕਟਿਵਿਟੀ ਵਿਚ ਸੁਧਾਰ ਆਵੇਗਾ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਉੱਤੇ ਹਾਜ਼ਰ ਲੋਕਾਂ ਨੇ ਇਨ੍ਹਾਂ ਵਿਕਾਸ ਯੋਜਨਾਵਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ ਅਤੇ ਇਲਾਕੇ ਦੇ ਵਿਕਾਸ ਲਈ ਇਹਨੰੂ ਇੱਕ ਮਹੱਤਵਪੂਰਨ ਕਦਮ ਦੱਸਿਆ |
ਪਿਛਲੀ ਖ਼ਬਰ ਹੈਰੋਇਨ ਤੇ ਕਾਰ ਸਮੇਤ 3 ਨੌਜਵਾਨ ਕਾਬੂ ਅਗਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।