02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚਾਣਕਿਆ ਸਕੂਲ 'ਚ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼, ਹਵਨ ਯੱਗ ਨਾਲ ਹੋਈ ਵਿੱਦਿਅਕ ਸਾਲ ਦੀ ਸ਼ੁਰੂਆਤ

ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਇਸ ਸ਼ੁੱਭ ਮੌਕੇ 'ਤੇ ਸਕੂਲ ਕੈਂਪਸ ਵਿਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਹਵਨ ਦੌਰਾਨ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਪੂਰਾ ਸਕੂਲ ਕੈਂਪਸ ਭਗਤੀ ਮਈ ਅਤੇ ਸਕਾਰਾਤਮਿਕ ਊਰਜਾ ਨਾਲ ਭਰ ਗਿਆ | ਪ੍ਰੋਗਰਾਮ ਵਿਚ ਸਕੂਲ ਦੇ ਪਿ੍ੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੀ ਆਸਥਾ ਨਾਲ ਅਹੂਤੀਆਂ ਪਾਈਆਂ | ਹਵਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ, ਸਕੂਲ ਵਿਚ ਸ਼ਾਂਤੀ ਅਤੇ ਸਭ ਦੇ ਉੱਜਵਲ ਭਵਿੱਖ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਸੀ | ਇਸ ਪਾਵਨ ਮੌਕੇ 'ਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਸੰਸਕਾਰਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ ਅਤੇ ਨਵੇਂ ਸਾਲ ਦੇ ਸਫਲ ਹੋਣ ਦੀ ਅਰਦਾਸ ਕੀਤੀ ਗਈ |
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਹਨੂੰਮਾਨ ਜੈਅੰਤੀ ਮੌਕੇ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਚ ਨਵੇਂ ਵਿੱਦਿਅਕ ਸੈਸ਼ਨ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।