02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਿਵਾਲਿਕ ਸਕੂਲ ਵਿਖੇ ਹਨੂੰਮਾਨ ਜੈਅੰਤੀ ਮੌਕੇ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼

ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹਨੂਮੰਤ ਜੈਅੰਤੀ ਦੇ ਸ਼ੁੱਭ ਦਿਹਾੜੇ 'ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ ਵਿਚ ਨਵੇਂ ਸੈਸ਼ਨ ਦੀ ਸਫਲਤਾ ਲਈ ਭਗਵਾਨ ਹਨੰੂਮਾਨ ਜੀ ਦਾ ਵਿਸ਼ੇਸ਼ ਸੰਕੀਰਤਨ ਕਰਵਾਇਆ ਗਿਆ | ਇਹ ਸੰਕੀਰਤਨ 'ਗਲੀ-ਗਲੀ ਹਨੂਮਾਨ ਚਾਲੀਸਾ' ਸੰਸਥਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਪੂਜਾ ਨਾਲ ਹੋਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਛਾਬੜਾ ਅਤੇ ਸਕੂਲ ਪ੍ਰਬੰਧਕ ਸ੍ਰੀਮਤੀ ਰਿਚਾ ਪ੍ਰਣਾਮੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਭਜਨਾਂ ਦਾ ਅਨੰਦ ਮਾਣਿਆ | ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਲਾ ਜੀ ਦੇ ਭਜਨਾਂ 'ਤੇ ਨੱਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸੰਸਥਾ ਦੇ ਪ੍ਰਧਾਨ ਨੇ ਬੱਚਿਆਂ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਰਲ ਕੇ ਆਰਤੀ ਕੀਤੀ ਅਤੇ ਬੱਚਿਆਂ ਨੂੰ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਆਪਣੀ ਸੰਸਕਿ੍ਤੀ ਨਾਲ ਜੋੜਨਾ ਹੈ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਚਾਣਕਿਆ ਸਕੂਲ 'ਚ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼, ਹਵਨ ਯੱਗ ਨਾਲ ਹੋਈ ਵਿੱਦਿਅਕ ਸਾਲ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।