01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੀ.ਐਮ-ਕਿਸਾਨ ਅਤੇ ਐਗਰੀਸਟੈਕ ਫਾਰਮਰ ਰਜਿਸਟਰੀ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਮਹੱਤਵਪੂਰਨ ਜਾਣਕਾਰੀ

ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ | ਅਜੀਤ ਤਸਵੀਰ <br/> 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਐਗ੍ਰੀਸਟੈਕ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈ. ਡੀ. ਤਿਆਰ ਕਰਨ ਦੀ ਪ੍ਰਕਿਰਿਆ ਇਸ ਸਮੇਂ ਜ਼ਿਲ੍ਹੇ ਵਿਚ ਚੱਲ ਰਹੀ ਹੈ | ਸਮੂਹ ਕਿਸਾਨ ਵੀਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹੁਣ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ (ਪੀ.ਐਮ -ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ.ਦਾ ਪੀ.ਐਮ-ਕਿਸਾਨ ਡਾਟਾਬੇਸ ਨਾਲ ਸੀਡਿੰਗ ਕਰਨਾ ਲਾਜ਼ਮੀ ਹੋਵੇਗਾ | ਸਿਰਫ਼ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਫਾਰਮਰ ਆਈ.ਡੀ.ਤਿਆਰ ਹੋ ਚੁੱਕੀ ਹੋਵੇਗੀ ਅਤੇ ਉਹ ਪੀ.ਐਮ-ਕਿਸਾਨ ਡਾਟਾਬੇਸ ਨਾਲ ਜੋੜੀ ਹੋਵੇਗੀ | ਫਾਰਮਰ ਆਈ.ਡੀ. ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ ਰਾਹੀਂ ਕੀਤਾ ਜਾ ਰਿਹਾ ਹੈ | ਪਿੰਡ ਪੱਧਰ 'ਤੇ ਇਹ ਕੰਮ ਵਿਲੇਜ ਲੈਵਲ ਇੰਟਰਪਿ੍ਨਿਊਰ ਵਲੋਂ ਕੀਤਾ ਜਾ ਰਿਹਾ ਹੈ | ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ 'ਤੇ ਜਾ ਕੇ ਜ਼ਰੂਰੀ ਦਸਤਾਵੇਜ਼ਾਂ, ਆਧਾਰ ਕਾਰਡ, ਜਮਾਂਬੰਦੀ ਅਤੇ ਰਜਿਸਟਰਡ ਮੋਬਾਈਲ ਨੰਬਰ ਨਾਲ ਆਪਣੀ ਫਾਰਮਰ ਆਈ.ਡੀ.ਬਣਵਾ ਸਕਦੇ ਹਨ | ਮੁੱਖ ਖੇਤੀਬਾੜੀ ਅਫ਼ਸਰ ਡਾ ਹਰਪ੍ਰੀਤਪਾਲ ਕੌਰ ਨੇ ਜ਼ਿਲੇ੍ਹ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਫਾਰਮਰ ਆਈ.ਡੀ. ਬਣਵਾ ਲੈਣ ਤਾਂ ਜੋ ਭਵਿੱਖ ਵਿਚ ਕਿਸੇ ਵੀ ਸਰਕਾਰੀ ਯੋਜਨਾ, ਖ਼ਾਸ ਕਰਕੇ ਪੀ.ਐਮ-ਕਿਸਾਨ ਦੇ ਲਾਭ ਤੋਂ ਵਾਂਝੇ ਨਾ ਰਹਿਣ |
ਪਿਛਲੀ ਖ਼ਬਰ ਵੋਟਰ ਸੂਚੀ ਮੈਪਿੰਗ ਨੂੰ ਲੈ ਕੇ ਐੱਸ.ਡੀ.ਐੱਮ. ਜਲਾਲਾਬਾਦ ਵਲੋਂ ਰਾਜਨੀਤਿਕ ਪਾਰਟੀਆਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਅਗਲੀ ਖ਼ਬਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਨੇ ਮੀਟਿੰਗ ਕਰਦੇ ਹੋਏ ਅਗਲੇਰੀ ਰਣਨੀਤੀ ਉਲੀਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।