17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਟਰੈਕਟਰ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ, ਪਰਚਾ ਦਰਜ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸਾਦਕੀ ਅੰਤਰਰਾਸ਼ਟਰੀ ਰੋਡ 'ਤੇ ਇਕ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਤੋਂ ਬਾਅਦ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਫੇਟ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠਗਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਮਾਮੇ ਦੇ ਲੜਕੇ ਗੁਰਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਰਸਤੇ ਵਿਚ ਸੁਰਿੰਦਰ ਕੁਮਾਰ ਪੁੱਤਰ ਰਾਮ ਰਤਨ ਵਾਸੀ ਪਿੰਡ ਕਰਨੀਖੇੜਾ ਨੇ ਆਪਣੇ ਟਰੈਕਟਰ 855 ਨਾਲ ਉਹਨਾਂ ਨੂੰ ਫੇਟ ਮਾਰ ਦਿੱਤੀ | ਜਿਸ ਕਾਰਨ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ | ਰਮਨਦੀਪ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਉਕਤ ਸੁਰਿੰਦਰ ਕੁਮਾਰ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਵਿਧਾਇਕ ਨੇ ਦਾਣਾ ਮੰਡੀ ਫ਼ਾਜ਼ਿਲਕਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਆਰ. ਐਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।