17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਫ਼ਾਜ਼ਿਲਕਾ ਦੇ ਵਿਧਾਇਕ ਨੇ ਦਾਣਾ ਮੰਡੀ ਫ਼ਾਜ਼ਿਲਕਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 15-04-2026
ਫ਼ਾਜ਼ਿਲਕਾ,14 ਅਪ੍ਰੈਲ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਉਨ੍ਹਾਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖ਼ਰੀਦ ਸੀਜ਼ਨ ਦੀ ਵਧਾਈ ਵੀ ਦਿੱਤੀ | ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਣਕ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਉਨ੍ਹਾਂ ਨਾਲ ਮੌਜੂਦ ਸੀ | ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ | ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਵੇਗੀ | ਉਨ੍ਹਾਂ ਕਿਹਾ ਕਿ ਮੰਡੀ ਵਿਚ ਲੋੜੀਂਦੇ ਬਾਰਦਾਨੇ ਤੇ ਲਿਫ਼ਟਿੰਗ ਦੇ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਲਈ ਪੀਣ ਦੇ ਪਾਣੀ, ਰੌਸ਼ਨੀ, ਛਾਂ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖ਼ਰੀਦ ਹੋਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਰਕਾਰੀ ਸਮਾਂਹੱਦ ਦੇ ਅੰਦਰ ਅਦਾਇਗੀ ਕੀਤੀ ਜਾਵੇ | ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀ ਵਿਚ ਲਿਆਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜਲਾਲਾਬਾਦ ਡੀ.ਏ.ਵੀ. ਹਾਲਟ ਸਟੇਸ਼ਨ ਤੋਂ ਭੇਦਭਰੇ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਟਰੈਕਟਰ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।