17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਜਰੰਗ ਦਲ ਹਿੰਦੁਸਤਾਨ ਵਲੋਂ ਮੀਟਿੰਗ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗਊ ਮਾਤਾ ਦੇ ਸਨਮਾਨ ਅਤੇ ਨਿਆਂ ਲਈ ਬਜਰੰਗ ਦਲ ਹਿੰਦੁਸਤਾਨ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਬਜਰੰਗ ਦਲ ਹਿੰਦੁਸਤਾਨ ਦੇ ਰਾਸ਼ਟਰੀ ਜਨਰਲ ਸਕੱਤਰ ਕੁਲਦੀਪ ਸੋਨੀ ਨੇ ਐਲਾਨ ਕੀਤਾ ਕਿ 27 ਅਪ੍ਰੈਲ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਚ ਗਊ ਮਾਤਾ ਨੂੰ ਸਨਮਾਨ ਦਿਵਾਉਣ ਲਈ ਇਕ ਮੰਗ ਪੱਤਰ ਸੌਂਪਿਆ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਉਸ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਜੋ ਗਊ ਮਾਤਾ ਨਾਲ ਪਿਆਰ ਕਰਦਾ ਹੈ | ਉਨ੍ਹਾਂ ਕਿਹਾ ਕਿ ਗਊ ਮਾਤਾ ਨੂੰ ਰਾਸ਼ਟਰ ਮਾਤਾ ਦਾ ਦਰਜਾ ਦੇਣਾ ਅਤੇ ਗਊ ਹੱਤਿਆ ਤੇ ਗਊ ਤਸਕਰੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਕਰਨਾ ਸ਼ਾਮਲ ਹੈ | ਕੁਲਦੀਪ ਸੋਨੀ ਨੇ ਗਊ ਤਸਕਰੀ ਵਿਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਨ੍ਹਾਂ ਕੰਮਾਂ ਤੋਂ ਪਿੱਛੇ ਹਟ ਜਾਣ, ਨਹੀਂ ਤਾਂ ਗਊ ਸੇਵਕ ਸ਼ਾਂਤ ਨਹੀਂ ਬੈਠਣਗੇ | ਮੀਟਿੰਗ ਦੌਰਾਨ ਮੈਂਬਰਾਂ ਨੂੰ ਕਿਹਾ ਗਿਆ ਕਿ ਗਊ ਮਾਤਾ ਨਾਲ ਹੋ ਰਹੀ ਦੁਰਦਸ਼ਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਹਾਲਤ ਵਿਚ ਗਊ ਮਾਤਾ ਨੂੰ ਸਨਮਾਨ ਦਿਵਾਇਆ ਜਾਵੇਗਾ | ਇਸ ਮੌਕੇ ਕੁਲਦੀਪ ਸੋਨੀ, ਉਮੇਸ਼ ਗੌਤਮ, ਮਨੀਸ਼ ਸਵਾਮੀ, ਚੰਦਰ ਭਾਨ, ਭੁਪੇਸ਼ ਸ਼ਰਮਾ, ਰਾਹੁਲ ਠਾਕੁਰ, ਕੁੰਜ ਬਿਹਾਰੀ ਅਤੇ ਹੋਰ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਅਬੋਹਰ ਦੇ ਬਾਰ ਰੂਮ ਵਿਖੇ ਵਕੀਲਾਂ ਨੇ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮਨਾਈ ਅਗਲੀ ਖ਼ਬਰ ਜਲਾਲਾਬਾਦ ਡੀ.ਏ.ਵੀ. ਹਾਲਟ ਸਟੇਸ਼ਨ ਤੋਂ ਭੇਦਭਰੇ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।