17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਾਲਾਨਾ ਜੋੜ ਮੇਲੇ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਮਾਧ ਬਾਬਾ ਸਰੂਪ ਦਾਸ ਵਿਖੇ ਲਗਵਾਈ ਹਾਜ਼ਰੀ

ਅਜੀਤ ਡੈਸਕ 15-04-2026
ਜਲਾਲਾਬਾਦ, 14 ਅਪ੍ਰੈਲ (ਪਰੂਥੀ)-ਵਿਸਾਖੀ ਦੇ ਪਵਿੱਤਰ ਦਿਹਾੜੇ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਇਲਾਕੇ ਦੇ ਪ੍ਰਸਿੱਧ ਡੇਰਾ ਬਾਬਾ ਸਰੂਪ ਦਾਸ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਡੇਰੇ ਦੇ ਵਿਕਾਸ ਲਈ ਵੱਡੇ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ | ਵਿਸਾਖੀ ਮੌਕੇ ਸਮਾਧ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਵਿਧਾਇਕ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਜੀ ਦਾ ਆਸ਼ੀਰਵਾਦ ਹਾਸਲ ਕੀਤਾ | ਇਸ ਮੌਕੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਵੱਲੋਂ ਡੇਰੇ ਨੂੰ ਜਾਣ ਵਾਲੀ ਸੜਕ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਡੀ ਕਿਸਾਨੀ ਅਤੇ ਸਿੱਖ ਇਤਿਹਾਸ ਨਾਲ ਗਹਿਰਾ ਸਬੰਧ ਰੱਖਦਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਧਾਰਮਿਕ ਅਸਥਾਨਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਰਾਜਾ ਮਹੰਤ ਵਲੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਦਰਗਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਲਾ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਵਲੋਂ ਕੀਤੇ ਗਏ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਲਾਲਾਬਾਦ 'ਚ ਸਾਹਮਣੇ ਆਈ ਪੁਲਿਸ ਦੀ ਦਾਦਾਗਿਰੀ-ਕਾਰ ਖ਼ਰੀਦ ਕੇ ਲਿਜਾ ਰਹੇ ਨੌਜਵਾਨਾਂ ਨੂੰ ਜਬਰੀ ਹੱਥਕੜੀਆਂ ਲਗਾ ਕੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।