ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫ਼ਾਜ਼ਿਲਕਾ ਵਿਖੇ ਪ੍ਰਧਾਨ ਨੋਰੰਗ ਲਾਲ ਅਤੇ ਭੀਮ ਸੈਨ ਸੋਲੀਆਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਦੀ ਮੂਰਤੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਆਈਆਂ ਸੰਗਤਾਂ ਵਿਚ ਲੱਡੂਆਂ ਦਾ ਪ੍ਰਸਾਦ ਵਰਤਾਇਆ ਗਿਆ | ਇਸ ਮੌਕੇ ਦੋ ਮਿੰਟ ਦਾ ਮੌਨ ਧਾਰਿਆ ਗਿਆ | ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਚਰਨ ਸਿੰਘ, ਚਰਨ ਸਿੰਘ ਏ.ਐਸ.ਆਈ ਅਤੇ ਓਮ ਪ੍ਰਕਾਸ਼ ਨੇ ਬਾਬਾ ਸਾਹਿਬ ਦੀਆਂ ਸਮਾਜ ਪ੍ਰਤੀ, ਨਾਰੀ ਸ਼ਕਤੀ ਪ੍ਰਤੀ ਅਤੇ ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰਾਂ ਬਾਰੇ ਜਾਣੂੰ ਕਰਵਾਇਆ |