ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਬਾਲਮੀਕੀ ਚੌਂਕ 'ਤੇ ਇਕ ਬਜਰੀ ਦੀ ਭਰੀ ਟਰਾਲੀ ਵਲੋਂ ਸਕੂਟਰੀ ਚਾਲਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਕਾਫ਼ੀ ਜ਼ਿਆਦਾ ਜ਼ਖਮੀ ਹੋ ਗਿਆ | ਜਿਸ ਤੋਂ ਬਾਅਦ ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਟਰੈਕਟਰ ਚਾਲਕ 'ਤੇ ਪਰਚਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਵਾਲਮੀਕੀ ਚੌਕ ਬੱਬਰ ਸਵੀਟ ਹਾਊਸ ਕੋਲ ਰੋਡ ਕਰਾਸ ਕਰਨ ਲੱਗਿਆ ਤਾਂ ਇਸ ਦੌਰਾਨ ਬਜਰੀ ਦੇ ਭਰੇ ਇਕ ਟਰੈਕਟਰ ਟਰਾਲੀ ਨੇ ਉਸ ਨੂੰ ਫੇਟ ਮਾਰ ਦਿੱਤੀ | ਜਿਸ ਕਾਰਨ ਉਹ ਡਿਗ ਗਿਆ ਅਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ | ਪੁਲਿਸ ਵਲੋਂ ਟਰੈਕਟਰ-ਟਰਾਲੀ ਚਾਲਕ ਲਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੱਕਾ ਚਿਸ਼ਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |