18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਵਿਸਾਖੀ ਅਤੇ ਡਾ.ਅੰਬੇਡਕਰ ਜਯੰਤੀ ਧੂਮਧਾਮ ਨਾਲ ਮਨਾਈ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਅਤੇ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਰਵਾਇਤੀ ਪੰਜਾਬੀ ਦਿੱਖ ਨਾਲ ਸਜਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ | ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ ਵਲੋਂ ਪਾਏ ਗਏ ਗਿੱਧੇ ਅਤੇ ਬੱਚਿਆਂ ਦੇ ਭੰਗੜੇ ਨੇ ਪੂਰੇ ਮਾਹੌਲ ਨੂੰ ਖ਼ੁਸ਼ੀ ਦੇ ਰੰਗ ਵਿਚ ਰੰਗ ਦਿੱਤਾ | ਇਸ ਤੋਂ ਇਲਾਵਾ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਅਤੇ ਪੋਸਟਰ ਮੇਕਿੰਗ ਰਾਹੀਂ ਸਮਾਨਤਾ ਤੇ ਸਿੱਖਿਆ ਦਾ ਸੰਦੇਸ਼ ਦਿੱਤਾ | ਸਕੂਲ ਵਿਚ ਲਗਾਏ ਗਏ ਖਾਣ-ਪੀਣ ਅਤੇ ਖੇਡਾਂ ਦੇ ਸਟਾਲਾਂ ਦਾ ਵਿਦਿਆਰਥੀਆਂ ਤੇ ਮਾਪਿਆਂ ਨੇ ਭਰਪੂਰ ਅਨੰਦ ਮਾਣਿਆ | ਪਿ੍ੰਸੀਪਲ ਕਵਿਤਾ ਸਪੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਸਾਡੀ ਮਿਹਨਤ ਅਤੇ ਏਕਤਾ ਦਾ ਪ੍ਰਤੀਕ ਹੈ | ਉਨ੍ਹਾਂ ਨੇ ਬੱਚਿਆਂ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਸਿੱਖਿਆ ਰਾਹੀਂ ਸਮਾਜ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਵੀ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਅਤੇ ਅਨੁਸ਼ਾਸਨ ਤੇ ਇਮਾਨਦਾਰੀ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ |
ਪਿਛਲੀ ਖ਼ਬਰ ਅਬੋਹਰ ਅਨਾਜ ਮੰਡੀ 'ਚ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਸ਼ੁਰੂ ਕਰਵਾਈ ਖਰੀਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ 'ਚ ਮਨਾਇਆ ਵਿਸਾਖੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।