18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 15-04-2026
ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਵਿਚ ਤੇਜ਼ੀ ਲਿਆਉਣ ਲਈ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਜਲਾਲਾਬਾਦ ਵਿਖੇ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ.ਚਾਵਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਲੋਕਾਂ ਨੂੰ ਪ੍ਰੇਰਿਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਕਾਰਡ ਰਾਹੀਂ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਕੈਸ਼ਲੇੱਸ ਇਲਾਜ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਗੰਭੀਰ ਬਿਮਾਰੀਆਂ ਅਤੇ ਐਮਰਜੈਂਸੀ ਸਮੇਂ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿਵਾਉਣ ਲਈ ਜਲਦ ਤੋਂ ਜਲਦ ਪੂੰਜੀਕਰਨ ਕਰਵਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਨੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਲੱਗਣ ਵਾਲੇ ਐੱਚ.ਪੀ.ਵੀ. ਵੈਕਸੀਨੇਸ਼ਨ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਇਹ ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ | ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਬੀ.ਈ.ਈ. ਦਿਵੇਸ਼ ਕੁਮਾਰ ਨੇ ਸਟਾਫ਼ ਨੂੰ 'ਆਭਾ ਆਈ.ਡੀ.' ਬਣਾਉਣ ਦੀ ਪ੍ਰਕਿਰਿਆ ਵਿਚ ਸੌ ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਕਿਹਾ | ਇਸ ਮੌਕੇ ਇਸਤਰੀ ਰੋਗ ਮਾਹਿਰ ਡਾ. ਸੁਮਨ, ਕੰਪਿਊਟਰ ਅਸਿਸਟੈਂਟ ਸ਼ਵੇਤਾ ਨਾਗਪਾਲ ਅਤੇ ਹੋਰ ਸਿਹਤ ਕਰਮੀਂ ਹਾਜ਼ਰ ਸਨ |
ਪਿਛਲੀ ਖ਼ਬਰ ਸਿਮੀਗੋ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਸ.ਸੀ./ਐਸ.ਟੀ/ਓ.ਬੀ.ਸੀ. ਮਹਾਂ ਸੰਘਰਸ਼ ਕਮੇਟੀ ਵਲੋਂ ਧੂਮਧਾਮ ਨਾਲ ਮਨਾਈ ਅੰਬੇਡਕਰ ਜਯੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।