ਅਬੋਹਰ, 14 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਗੀਤ ਸਕਿੱਟਾਂ, ਗਿੱਧਾ, ਭੰਗੜਾ ਆਦਿ ਪੇਸ਼ਕਾਰੀਆਂ ਪੇਸ਼ ਕਰ ਰੰਗ ਬੰਨ੍ਹੇ ਗਏ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਰਜਨੀ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |