18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਾਹਗੀਰ ਤੋਂ ਦੋ ਨੌਜਵਾਨਾਂ ਨੇ ਝਪਟਿਆ ਮੋਬਾਈਲ

ਅਜੀਤ ਡੈਸਕ 15-04-2026
ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਮੋਬਾਈਲ ਫੋਨ ਖੋਹਣ ਦੇ ਇਕ ਮਾਮਲੇ ਵਿਚ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ਼ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਜਨੀਸ਼ ਕੁਮਾਰ ਪੁੱਤਰ ਹਰਕਿ੍ਸ਼ਨ ਲਾਲ ਵਾਸੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਪੀ ਸਿਨੇਮਾ ਰੋਡ ਜਲਾਲਾਬਾਦ ਕੋਲ 2 ਅਣਪਛਾਤੇ ਵਿਅਕਤੀਆਂ ਨੇ ਝਪਟ ਮਾਰ ਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਹੈ | ਉਸ ਨੇ ਦੱਸਿਆ ਕਿ ਉਸ ਦਾ ਫ਼ੋਨ ਸੈਮਸੰਗ ਗਲੈਕਸੀ ਏ-17 ਕੰਪਨੀ ਦਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਰਜਨੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਵਲੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਨਾਲ ਟੈੱਟ ਮਾਮਲੇ ਸੰਬੰਧੀ ਕੀਤੀ ਮੁਲਾਕਾਤ ਅਗਲੀ ਖ਼ਬਰ ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਦੇ ਆਗੂਆਂ ਨੇ ਫ਼ਾਜ਼ਿਲਕਾ 'ਚ ਕੀਤਾ ਰੋਸ ਮਾਰਚ- ਡਿਪਟੀ ਕਮਿਸ਼ਨਰ ਦਫਤਰ 'ਚ ਸੌਂਪਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।