18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਭਿਸ਼ੇਕ ਗਰੁੱਪ ਆਫ਼ ਕਾਲਜ 'ਚ ਧੂਮਧਾਮ ਨਾਲ ਮਨਾਈ ਵਿਸਾਖੀ ਅਤੇ ਅੰਬੇਡਕਰ ਜੈਅੰਤੀ

ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ(ਵਿਵੇਕ ਹੂੜੀਆ)-ਸਥਾਨਕ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਅਤੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਕੈਂਪਸ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਗ਼ੁਬਾਰਿਆਂ ਨਾਲ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸੈਮੀਨਾਰ ਪ੍ਰਬੰਧਕ ਕਮੇਟੀ ਦੀ ਮੈਂਬਰ ਅਤੇ ਚੇਅਰਪਰਸਨ ਡਾ. ਸ਼ਕੁੰਤਲਾ ਮਿੱਢਾ, ਪਿ੍ੰਸੀਪਲ ਡਾ. ਰਾਜਵੀਰ ਕੌਰ, ਪਿ੍ਅੰਕਾ ਜੁਨੇਜਾ, ਤਨੂ ਕੁੱਕੜ, ਰਜਨੀ ਬਾਲਾ, ਸ਼ਰੂਤੀ, ਸੰਦੀਪ ਸਿੰਘ ਅਤੇ ਸਮੂਹ ਸਟਾਫ ਵਲੋਂ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ | ਬੁਲਾਰਿਆਂ ਨੇ ਸਮਾਜ ਲਈ ਡਾ. ਅੰਬੇਡਕਰ ਦੇ ਯੋਗਦਾਨ ਅਤੇ ਸੰਵਿਧਾਨ ਨਿਰਮਾਣ ਵਿਚ ਉਹਨਾਂ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ | ਵਿਦਿਆਰਥੀਆਂ ਨੇ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਅਹਿਦ ਲਿਆ | ਡਾ. ਅੰਬੇਡਕਰ ਜਯੰਤੀ ਦੇ ਸਬੰਧ ਵਿਚ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਜਦੋਂ ਕਾਲਜ ਦੇ ਅੱਗੋਂ ਲੰਘੀ ਤਾਂ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸੁਸ਼ੀਲ ਸਵਾਮੀ, ਸੁਧੀਰ ਭਾਦੂ, ਭੀਮ ਆਰਮੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿ੍ਸ਼ਨ ਲਾਲ, ਮੈਂਬਰ ਮਹਾਵੀਰ ਅਤੇ ਹੋਰ ਸਾਥੀਆਂ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਵਿਸਾਖੀ ਦੇ ਜਸ਼ਨਾਂ ਨੇ ਪੂਰੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗ ਦਿੱਤਾ | ਢੋਲ ਦੀ ਥਾਪ 'ਤੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਜੰਮ ਕੇ ਭੰਗੜਾ ਅਤੇ ਗਿੱਧਾ ਪਾਇਆ | ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤ ਗਾ ਕੇ ਅਤੇ ਰਵਾਇਤੀ ਪਹਿਰਾਵੇ ਵਿਚ ਸਾਰਿਆਂ ਦਾ ਮਨ ਮੋਹ ਲਿਆ | ਕਾਲਜ ਦੇ ਡਾਇਰੈਕਟਰ ਸ਼੍ਰੀ ਰਮਣੀਕ ਮਿੱਢਾ ਨੇ ਸਾਰਿਆਂ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ | ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਭਿਆਚਾਰਕ ਜਾਗਰੂਕਤਾ ਦੇ ਨਾਲ-ਨਾਲ ਦੇਸ਼ ਦੇ ਮਹਾਨ ਨਾਇਕਾਂ ਪ੍ਰਤੀ ਸਨਮਾਨ ਦੀ ਭਾਵਨਾ ਵੀ ਪੈਦਾ ਕਰਦੇ ਹਨ |
ਪਿਛਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਕੈਡਮੀ ਅਲਾਇੰਸ ਵਿਦ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਹੀਰਾਂਵਾਲੀ 'ਚ ਵਿਸਾਖੀ ਦਾ... ਅਗਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਵਲੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਨਾਲ ਟੈੱਟ ਮਾਮਲੇ ਸੰਬੰਧੀ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।