18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਕੈਡਮੀ ਅਲਾਇੰਸ ਵਿਦ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਹੀਰਾਂਵਾਲੀ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਕੈਡਮੀ ਐਲਾਇੰਸ ਵਿਦ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਹੀਰਾਂਵਾਲੀ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਅਤੇ ਰਵਾਇਤੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਰੰਗਾਰੰਗ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਗੌਰਵ ਝੀਂਝਾ, ਸਰਿਤਾ ਝੀਂਝਾ ਅਤੇ ਪਿ੍ੰਸੀਪਲ ਡਾ.ਸ਼ੀਨਮ ਨਾਗਪਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਕੂਲ ਕੈਂਪਸ ਨੂੰ ਰੰਗ-ਬਰੰਗੀਆਂ ਝੰਡੀਆਂ ਅਤੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ | ਸਮਾਗਮ ਦੀ ਸ਼ੁਰੂਆਤ ਕਰਦਿਆਂ ਪਿ੍ੰਸੀਪਲ ਡਾ.ਸ਼ੀਨਮ ਨਾਗਪਾਲ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਇਸ ਦੇ ਇਤਿਹਾਸਕ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ 13 ਅਪ੍ਰੈਲ 1699 ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ | ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਕਿਸਾਨਾਂ ਦੀ ਖ਼ੁਸ਼ੀ ਅਤੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਹੈ | ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਬੱਚੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜ ਕੇ ਪਹੁੰਚੇ | ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਲੋਕ ਗੀਤਾਂ 'ਤੇ ਭੰਗੜਾ ਅਤੇ ਗਿੱਧਾ ਪਾ ਕੇ ਸਭ ਦਾ ਮਨ ਮੋਹ ਲਿਆ | ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ | ਵਿਸ਼ੇਸ਼ ਤੌਰ 'ਤੇ ਚੌਥੀ ਜਮਾਤ ਦੀਆਂ ਵਿਦਿਆਰਥਣਾਂ ਦੇ ਨਿ੍ਤ ਨੇ ਖ਼ੂਬ ਤਾਲੀਆਂ ਬਟੋਰੀਆਂ | ਇਸ ਮੌਕੇ ਵਿਦਿਆਰਥੀਆਂ ਨੇ ਵਿਸਾਖੀ ਦੇ ਧਾਰਮਿਕ ਅਤੇ ਸਭਿਆਚਾਰਕ ਪਹਿਲੂਆਂ 'ਤੇ ਪ੍ਰਭਾਵਸ਼ਾਲੀ ਭਾਸ਼ਣ ਵੀ ਦਿੱਤੇ |
ਪਿਛਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ 115 ਤੋਂ ਵੱਧ ਵਿਦਿਆਰਥੀਆਂ ਨੇ ਪੀ.ਐੱਸ.ਟੈਟ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਕਾਲਜ 'ਚ ਧੂਮਧਾਮ ਨਾਲ ਮਨਾਈ ਵਿਸਾਖੀ ਅਤੇ ਅੰਬੇਡਕਰ ਜੈਅੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।