18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ 115 ਤੋਂ ਵੱਧ ਵਿਦਿਆਰਥੀਆਂ ਨੇ ਪੀ.ਐੱਸ.ਟੈਟ ਪ੍ਰੀਖਿਆ ਕੀਤੀ ਪਾਸ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਫ਼ਾਜ਼ਿਲਕਾ ਨੇ ਇਕ ਵਾਰ ਫਿਰ ਸ਼ਾਨਦਾਰ ਨਤੀਜਾ ਦਿੰਦਿਆਂ ਉੱਚ ਸਿੱਖਿਆ ਦੇ ਖੇਤਰ ਵਿਚ ਆਪਣੀ ਸਰਦਾਰੀ ਕਾਇਮ ਰੱਖੀ ਹੈ | ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਕਾਲਜ ਦੇ 115 ਤੋਂ ਵੱਧ ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ਵਰਨਣਯੋਗ ਹੈ ਕਿ ਕਾਲਜ ਦੇ ਬੀ.ਐਡ.ਸੈਸ਼ਨ 2024-26 ਅਤੇ 2025-27 ਦੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ | ਵਿਦਿਆਰਥੀਆਂ ਨੇ ਪ੍ਰੀਖਿਆ ਦੇ ਦੋਵਾਂ ਪੇਪਰਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੀ ਯੋਗਤਾ ਸਾਬਤ ਕੀਤੀ ਹੈ, ਜਿਸ ਨਾਲ ਉਹ ਭਵਿੱਖ ਵਿਚ ਸਰਕਾਰੀ ਅਧਿਆਪਕ ਬਣਨ ਦੇ ਰਾਹ 'ਤੇ ਇੱਕ ਕਦਮ ਹੋਰ ਅੱਗੇ ਵਧ ਗਏ ਹਨ | ਕਾਲਜ ਦੇ ਪਿ੍ੰਸੀਪਲ ਡਾ.ਅਨੁਰਾਗ ਅਸੀਜਾ ਅਤੇ ਪ੍ਰਬੰਧਕ ਕਮੇਟੀ ਨੇ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਕਾਲਜ ਦੇ ਅਨੁਸ਼ਾਸਿਤ ਮਾਹੌਲ ਅਤੇ ਤਜਰਬੇਕਾਰ ਅਧਿਆਪਕਾਂ ਦੀ ਮਿਹਨਤ ਦਾ ਸਿੱਟਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਸਮੇਂ-ਸਮੇਂ 'ਤੇ ਲਏ ਜਾਣ ਵਾਲੇ ਟੈੱਸਟ ਅਤੇ ਵਿਸ਼ੇਸ਼ ਕਲਾਸਾਂ ਨੇ ਵਿਦਿਆਰਥੀਆਂ ਦੀ ਤਿਆਰੀ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਸ ਮੌਕੇ ਸਫਲ ਵਿਦਿਆਰਥੀਆਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਬੂਟਾ ਸਿੰਘ ਵਿਰਕ ਨੇ ਆਸਟਰੇਲੀਅਨ ਸਿੱਖ ਖੇਡਾਂ ਵਿਚ ਜਿੱਤੇ 3 ਤਗਮੇ ਅਗਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਕੈਡਮੀ ਅਲਾਇੰਸ ਵਿਦ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਹੀਰਾਂਵਾਲੀ 'ਚ ਵਿਸਾਖੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।