ਜਲਾਲਾਬਾਦ, 14 ਅਪ੍ਰੈਲ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਬੀ.ਐਡ ਸੈਸ਼ਨ 2024-202 ਦਾ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ.ਨਿਤਿਕਾ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ¢ ਕਾਲਜ ਦੇ ਵਿਦਿਆਰਥੀ ਮਨਜਿੰਦਰ ਸਿੰਘ ਤੇ ਸਰਬਜੀਤ ਕੌਰ ਨੇ 89 ਫ਼ੀਸਦੀ ਅੰਕ ਲੈ ਕੇ 'ਤੇ ਪਹਿਲਾ ਸਥਾਨ, ਈਸਤਾ, ਜੈਸਮੀਨ, ਜੋਤੀ , ਜੋਤੀ ਬਾਲਾ ਅਤੇ ਪ੍ਰਗਤੀ ਨੇ, 88.66 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅੰਜੂ ਬਾਲਾ, ਸ਼ਿਮਲਾ ਅਤੇ ਤਮੰਨਾ ਵਿਦਿਆਰਥੀਆਂ ਨੇ 88.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ¢ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਸਰਦਾਰ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ. ਨਿਤਿਕਾ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢