ਬੱਲੂਆਣਾ, 14 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਫ਼ਾਜ਼ਿਲਕਾ ਦੇ ਗੁਰਦੁਆਰਾ ਸਾਹਿਬ ਭਗਤ ਸੈਨ ਜੀ ਵਿਚ ਸਤਿਕਾਰ ਕਮੇਟੀ ਪੰਜਾਬ ਪ੍ਰਧਾਨ ਲਖਮੀਰ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਸਿੱਖ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਬਲਜਿੰਦਰ ਸਿੰਘ ਖ਼ਾਲਸਾ ਪਿੰਡ ਕਬੂਲ ਸ਼ਾਹ ਖੁੱਬਣ ਨੂੰ ਜ਼ਿਲ੍ਹਾ ਸਰਪ੍ਰਸਤ ਲਗਾਇਆ ਗਿਆ | ਭਾਈ ਅਜੈਬ ਸਿੰਘ ਪਿੰਡ ਪੱਟੀ ਸਦੀਕ, ਭਾਈ ਦਰਸ਼ਨ ਸਿੰਘ, ਭਾਈ ਜਰਨੈਲ ਸਿੰਘ, ਭਾਈ ਬਖ਼ਸ਼ੀਸ਼ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜਗਸੀਰ ਸਿੰਘ, ਭਾਈ ਬੂਟਾ ਸਿੰਘ, ਭਾਈ ਪਾਲ ਸਿੰਘ, ਭਾਈ ਸਵਰਨ ਸਿੰਘ, ਨਿਹੰਗ ਸਿੰਘ, ਭਾਈ ਵੀਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਛਿੰਦਰਪਾਲ ਸਿੰਘ ਆਦਿ ਨੂੰ ਸਤਿਕਾਰ ਕਮੇਟੀ ਵਿਚ ਭਰਤੀ ਕਰਕੇ ਸੇਵਾ ਸੌਂਪੀ ਗਈ | ਇਸ ਸਮੇਂ ਪੰਜਾਬ ਸਰਪ੍ਰਸਤ ਲਖਮੀਰ ਸਿੰਘ ਨੇ ਸਮੂਹ ਕਮੇਟੀ ਫ਼ਾਜ਼ਿਲਕਾ ਨੂੰ ਅਪੀਲ ਕੀਤੀ ਕਿ ਇਲਾਕੇ ਵਿਚ ਸਿੱਖੀ ਦਾ ਪ੍ਰਚਾਰ ਕਰਕੇ ਗੁਰੂ ਸਾਹਿਬ ਦੀ ਮਰਯਾਦਾ ਨੂੰ ਮੁੱਖ ਰੱਖ ਕੇ ਸੌਂਪੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣ |