19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ 'ਵਰਮੀ ਕੰਪੋਸਟ' 'ਤੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ 'ਵਰਮੀ ਕੰਪੋਸਟ (ਗੰਡੋਆ ਖਾਦ) ਅਤੇ ਖਾਦਾਂ' ਵਿਸ਼ੇ 'ਤੇ ਇਕ ਪ੍ਰਭਾਵਸ਼ਾਲੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਰਜਕਾਰੀ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਸੰਪੰਨ ਹੋਇਆ ਜਿਸ ਵਿਚ ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ.ਅਨਿਲ ਬਿਸ਼ਨੋਈ ਨੇ ਵਿਦਿਆਰਥੀਆਂ ਨੂੰ ਜੈਵਿਕ ਖਾਦ ਦੀ ਮਹੱਤਤਾ ਅਤੇ ਇਸ ਨੂੰ ਤਿਆਰ ਕਰਨ ਦੀ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਰਸਾਇਣਿਕ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਰਹੀ ਹੈ, ਜਦਕਿ ਵਰਮੀ ਕੰਪੋਸਟ ਮਿੱਟੀ ਨੂੰ ਮੁੜ ਜੀਵਤ ਕਰਨ ਵਿਚ ਸਹਾਈ ਹੁੰਦੀ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਵਰਮੀ ਕੰਪੋਸਟ ਪਲਾਂਟ 'ਤੇ ਲਿਜਾ ਕੇ ਪ੍ਰੈਕਟੀਕਲ ਡੈਮੋ ਵੀ ਦਿੱਤਾ ਗਿਆ ਅਤੇ ਗੰਡੋਇਆਂ ਰਾਹੀਂ ਕੂੜੇ ਨੂੰ ਖਾਦ ਵਿਚ ਬਦਲਣ ਦੀ ਪ੍ਰਕਿਰਿਆ ਸਮਝਾਈ ਗਈ | ਅੰਤ ਵਿਚ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਲਿਆ | ਇਸ ਮੌਕੇ ਪ੍ਰੋ. ਸ਼ੀਬਾ, ਡਾ. ਸੀਮਾ ਕੰਬੋਜ ਅਤੇ ਸ਼੍ਰੀਮਤੀ ਰੇਣੂ ਬਿਸ਼ਨੋਈ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਆਰ.ਬੀ.ਐਸ.ਕੇ. ਟੀਮਾਂ ਨੂੰ ਅੱਖਾਂ ਦੀ ਜਾਂਚ ਲਈ ਮਿਲੇ ਆਧੁਨਿਕ 'ਹੈਂਡ ਹੈਲਡ ਆਟੋ ਰੀਫਰੈਕਟਰੋਮੀਟਰ' ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।