ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਜੱਸਾ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਗਵਾਰਿਆਂ ਵਾਲੀ ਢਾਣੀ (ਪਾਕਾਂ) ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ | ਪੁਲਿਸ ਨੇ ਆਬਕਾਰੀ ਇੰਸਪੈਕਟਰ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ, ਪਰ ਉਸਦੇ ਘਰੋਂ 2 ਡਰੰਮਾਂ ਵਿਚੋਂ ਕੁੱਲ 200 ਲੀਟਰ ਲਾਹਣ ਬਰਾਮਦ ਹੋਈ | ਜਿਸ ਤੇ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ |