19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ

ਅਜੀਤ ਡੈਸਕ 15-04-2026
ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)- ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ਼ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਮੁਖ਼ਬਰ ਖਾਸ ਦੀ ਇਤਲਾਹ ਸੀ, ਜਿਸ ਤੋਂ ਬਾਅਦ ਉਹ ਪਿੰਡ ਪ੍ਰਭਾਤ ਸਿੰਘ ਵਾਲਾ ਦੇ ਸਤਿਸੰਗ ਘਰ ਕੋਲ ਨਾਕਾਬੰਦੀ ਕਰਕੇ ਖੜ੍ਹੇ ਸਨ | ਇਸ ਦੌਰਾਨ ਜਸਵੰਤ ਸਿੰਘ ਉਰਫ਼ ਬੱਗੂ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਢੰਡੀ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਡਰੋਨ ਅਤੇ ਕਰੋੜਾਂ ਦੀ ਹੈਰੋਇਨ ਬਰਾਮਦ-ਪਰਚਾ ਦਰਜ ਅਗਲੀ ਖ਼ਬਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।