19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਰੋਨ ਅਤੇ ਕਰੋੜਾਂ ਦੀ ਹੈਰੋਇਨ ਬਰਾਮਦ-ਪਰਚਾ ਦਰਜ

ਅਜੀਤ ਡੈਸਕ 15-04-2026
ਜਲਾਲਾਬਾਦ, 14 ਅਪ੍ਰੈਲ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਹੈਰੋਇਨ ਅਤੇ 1 ਡਰੋਨ ਬਰਾਮਦਗੀ ਤੋਂ ਬਾਅਦ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ਼ ਦੀ 65 ਬਟਾਲੀਅਨ ਦੇ ਕੰਪਨੀ ਕਮਾਂਡਰ ਇੰਸਪੈਕਟਰ ਧੰਨਜੇ ਸ਼ਰਮਾ ਨੇ ਸੂਚਨਾ ਦਿੱਤੀ ਕਿ ਬੀ.ਐਸ.ਐੱਫ ਚੌਕੀ ਟਾਹਲੀਵਾਲਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਡਰੋਨ ਡੀ.ਜੇ.ਆਈ ਅਤੇ ਪੀਲੀ ਟੇਪ ਨਾਲ ਲਪੇਟਿਆ ਪੈਕਟ ਬਰਾਮਦ ਹੋਇਆ ਹੈ | ਚੈਕਿੰਗ ਕਰਨ 'ਤੇ ਉਸ ਵਿਚੋਂ 544 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।