ਅਬੋਹਰ, 14 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲ਼ੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਸਵਰਾਜ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਸੀਡ ਫਾਰਮ ਪੱਕਾ ਨੇੜੇ ਭਾਰਤਮਾਲਾ ਸੜਕ ਉੱਪਰ ਗਸ਼ਤ 'ਤੇ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਰਿਆ | ਜਦੋਂ ਸ਼ੱਕ ਦੇ ਅਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਵਿਕੀ ਘੰੁਗਰ ਪੁੱਤਰ ਤਰਸੇਮ ਸਿੰਘ ਵਾਸੀ ਸਥਾਨਕ ਜੈਨ ਨਗਰੀ ਵੱਜੋ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲ਼ੋਂ ਵਿਕੀ ਘੁੰਗਰ ਖ਼ਿਲਾਫ਼ ਧਾਰਾ 21,61,85 ਤਹਿਤ ਮੁਕੱਦਮਾ ਨੰਬਰ 103 ਦਰਜ ਕਰ ਲਿਆ ਗਿਆ ਹੈ |