19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੈਡੀਕਲ ਸਟੋਰ 'ਚੋਂ 700 ਨਸ਼ੀਲੇ ਕੈਪਸੂਲ ਬਰਾਮਦ

ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲ਼ੋਂ 700 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਥਾਣਾ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਭੰਗਾਲਾ ਨੇੜੇ ਗਸ਼ਤ 'ਤੇ ਜਾ ਰਹੇ ਸਨ | ਇਸ ਦੌਰਾਨ ਜਦੋਂ ਉਹ ਵਾਹਿਗੁਰੂ ਮੈਡੀਕਲ ਸਟੋਰ ਨੇੜਿਓ ਲੰਘਣ ਲੱਗੇ ਤਾਂ ਉੱਥੇ ਖੜੇ ਨੌਜਵਾਨ ਭੱਜ ਗਏ | ਜਦੋਂ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਮੈਡੀਕਲ ਸਟੋਰ ਦੀ ਤਲਾਸ਼ੀ ਲਈ ਤਾਂ 700 ਨਸ਼ੀਲੇ ਕੈਪਸੂਲ ਬਰਾਮਦ ਹੋਏ | ਇਸ ਦੌਰਾਨ ਪੁਲਿਸ ਪਾਰਟੀ ਵਲ਼ੋਂ ਜਸ਼ਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਕਬਰ ਵਾਲਾ ਨੂੰ ਗਿ੍ਫ਼ਤਾਰ ਦਰ ਲਿਆ ਗਿਆ | ਥਾਣਾ ਪੁਲਸ ਵਲ਼ੋਂ ਉਸ ਦੇ ਖ਼ਿਲਾਫ਼ ਧਾਰਾ 223 ਤਹਿਤ ਮੁਕੱਦਮਾ ਨੰਬਰ 36 ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਰਾਜ ਭੁਪਿੰਦਰ ਸਿੰਘ ਖੰਗੂੜਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।