19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੋਟਰਸਾਈਕਲ 'ਤੇ ਹੈਰੋਇਨ ਲੈ ਕੇ ਜਾ ਰਿਹਾ ਕਾਬੂ, ਪਰਚਾ ਦਰਜ

ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲਾਧੂਕਾ ਦੇ ਸੇਮ-ਨਾਲ਼ੇ ਦੇ ਪੁਲ ਕੋਲ ਮੌਜੂਦ ਸੀ ਤਾਂ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਕਤ ਵਿਅਕਤੀ ਜਗਦੀਸ਼ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਚੱਕ ਟਾਹਲੀ ਵਾਲਾ ਕੋਲੋਂ 510 ਗ੍ਰਾਮ ਹੈਰੋਇਨ, ਇਕ ਮੋਬਾਈਲ ਫੋਨ ਓਪੋ ਅਤੇ ਇਕ ਮੋਟਰਸਾਈਕਲ ਪੀ.ਬੀ 61 ਸੀ 6192 ਬਰਾਮਦ ਹੋਇਆ | ਜਿਸ ਤੋਂ ਬਾਅਦ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।