19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਮੰਡੀ ਲਾਧੂਕਾ, 14 ਅਪ੍ਰੈਲ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦੁਆਰਾ ਸਿੰਘ ਸਭਾ ਵਿਚ ਵਿਸਾਖੀ ਦਾ ਤਿਉਹਾਰ ਸ਼ਰਧਾ ਦੇ ਨਾਲ ਮਨਾਇਆ ਗਿਆ | ਹੈੱਡਗ੍ਰੰਥੀ ਭਾਈ ਰਣਜੋਤ ਸਿੰਘ ਵਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਅਤੇ ਇਸ ਦੇ ਮਹੱਤਵ ਤੋਂ ਜਾਣੂੰ ਕਰਵਾਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਠਪਾਲ ਵਲੋਂ ਭਾਈ ਰਣਜੋਤ ਸਿੰਘ ਅਤੇ ਪਾਠੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ | ਭਾਈ ਰਣਜੋਤ ਸਿੰਘ ਨੇ ਕਿਹਾ ਹੈ ਕਿ ਹਰ ਸ਼ਨੀਵਾਰ ਸ਼ਾਮ ਨੂੰ ਗੁਰਦਵਾਰਾ ਸਿੰਘ ਸਭਾ ਵਿਚ ਕੀਰਤਨ ਕੀਤਾ ਜਾਂਦਾ ਹੈ ਉਪਰੰਤ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਕਿਸੇ ਅਣਹੋਣੀ ਘਟਨਾ ਦੀ ਉਡੀਕ 'ਚ ਹੈ ਰੇਲਵੇ ਵਿਭਾਗ ਅਗਲੀ ਖ਼ਬਰ ਮੋਟਰਸਾਈਕਲ 'ਤੇ ਹੈਰੋਇਨ ਲੈ ਕੇ ਜਾ ਰਿਹਾ ਕਾਬੂ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।