19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੰਡੀਆਂ ਵਿਚ ਕਿਸਾਨ ਹੋ ਰਿਹਾ ਹੈ ਖੱਜਲ ਖੁਆਰ-ਵੀਰ ਸਿੰਘ

ਅਜੀਤ ਡੈਸਕ 15-04-2026
ਮੱਖੂ, 14 ਅਪ੍ਰੈਲ (ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਮੱਖੂ ਦੇ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਨੇ ਕਣਕ ਦੀ ਆਮਦ ਤੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਵਿਚ ਜਾਣਬੁੱਝ ਕੇ ਦੇਰੀ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ 1ਅਪ੍ਰੈਲ ਤੋਂ ਖ਼ਰੀਦ ਸ਼ੁਰੂ ਕਰਨ ਦੇ ਦਾਅਵੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਹਨ ਪਰ ਅੱਜ 14 ਅਪ੍ਰੈਲ ਤੱਕ ਵੀ ਮੰਡੀਆਂ ਵਿਚ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਤੇ ਪੰਜਾਬ ਭਰ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਕਾਫ਼ੀ ਮਾਤਰਾ ਵਿਚ ਜਮਾਂ ਹੋ ਚੁੱਕੀ ਹੈ | ਜਥੇਬੰਦੀ ਵਲੋਂ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਜਲਦੀ ਕਣਕ ਦੀ ਖ਼ਰੀਦ ਸ਼ੁਰੂ ਨਾਂਹ ਕੀਤੀ ਗਈ ਤਾਂ ਸੰਘਰਸ਼ ਦਾ ਰਸਤਾ ਅਖ਼ਤਿਆਰ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਮੌਜੂਦਾ ਪੰਜਾਬ ਸਰਕਾਰ ਤੇ ਸਬੰਧਿਤ ਅਫ਼ਸਰਸ਼ਾਹੀ ਹੋਵੇਗੀ |
ਪਿਛਲੀ ਖ਼ਬਰ ਤਾਰ ਸਪਾਰਕ ਨਾਲ ਟੈਂਟ ਹਾਊਸ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਕਿਸੇ ਅਣਹੋਣੀ ਘਟਨਾ ਦੀ ਉਡੀਕ 'ਚ ਹੈ ਰੇਲਵੇ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।