20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਅਜੀਤ ਡੈਸਕ 15-04-2026
ਫ਼ਿਰੋਜ਼ਪੁਰ, 14 ਅਪ੍ਰੈਲ (ਸੁਖਵਿੰਦਰ ਸਿੰਘ)-ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹੇ ਅੰਦਰ ਦਰਜ ਹੋਏ ਕੇਸਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਫ਼ਿਰੋਜ਼ਪੁਰ ਸ਼੍ਰੀ ਕਿ੍ਸ਼ਨਾ ਪਾਲ ਰਾਜਪੂਤ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ | ਪੁਲਿਸ ਵਿਭਾਗ ਵਲੋਂ ਏਜੰਡੇ ਅਨੁਸਾਰ ਜ਼ਿਲ੍ਹੇ ਵਿਚ ਕੁੱਲ 28 ਮੁਕੱਦਮੇ ਦਰਜ ਹਨ | ਜਿਨ੍ਹਾਂ ਵਿਚੋਂ 14 ਜੇਰੇ ਤਫ਼ਤੀਸ਼ ਅਤੇ 14 ਜੇਰੇ ਸਮਾਇਤ ਕੇਸਾਂ ਦੀ ਸਮੀਖਿਆ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਗਈ | ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫ਼ਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫ਼ਤੀਸ਼ ਮੁਕੰਮਲ ਕਰਕੇ ਰਿਪੋਰਟ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਕਾਰਵਾਈ ਅਧੀਨ ਬਣਦਾ ਇਨਸਾਫ ਦਿਵਾਇਆ ਜਾਵੇ | ਮੀਟਿੰਗ ਵਿਚ ਮਨਜੀਤ ਸਿੰਘ ਕਪਤਾਨ ਪੁਲਿਸ, ਬਲਜਿੰਦਰ ਸਿੰਘ ਉਪ ਕਪਤਾਨ ਪੁਲਿਸ, ਸਾਹਿਬ ਸਿੰਘ, ਉਪ ਜ਼ਿਲ੍ਹਾ ਅਟਾਰਨੀ ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ-ਮੈਂਬਰ ਸਕੱਤਰ, ਵਿਜੈ ਸ਼ੈਰੀ, ਗਗਨਦੀਪ ਸਿੰਘ, ਪੂਰਨ ਚੰਦ, ਰਾਮ ਪ੍ਰਕਾਸ਼, ਗੁਰਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ |
ਪਿਛਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਡਾ. ਅੰਬੇਦਡਰ ਜੈਅੰਤੀ ਮੌਕੇ ਫਿਰੋਜ਼ਪੁਰ 'ਚ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।