19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਿਵਲ ਹਸਪਤਾਲ ਫ਼ਾਜ਼ਿਲਕਾ ਸਮੇਤ ਸਾਰੇ ਸਿਹਤ ਕੇਂਦਰਾਂ ਦੀ ਓ.ਪੀ.ਡੀ ਦਾ ਸਮਾਂ ਬਦਲਿਆ ਗਿਆ: ਡਾ. ਕਵਿਤਾ ਸਿੰਘ

ਅਜੀਤ ਡੈਸਕ 16-04-2026
ਫ਼ਾਜ਼ਿਲਕਾ, 15 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਜਨਤਾ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਸਾਰੇ ਸਿਹਤ ਕੇਂਦਰਾਂ ਦੀ ਓ.ਪੀ.ਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ | 16 ਅਪ੍ਰੈਲ ਤੋਂ ਨਵੇਂ ਸਮੇਂ ਤਹਿਤ ਓ.ਪੀ.ਡੀ ਹੁਣ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚੱਲੇਗੀ | ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ | ਹਸਪਤਾਲ ਪ੍ਰਬੰਧਨ ਵਲੋਂ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਨਵੇਂ ਸਮੇਂ ਅਨੁਸਾਰ ਆਪਣੀ ਡਿਊਟੀ ਨਿਭਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਦਲਾਅ ਲੋਕਾਂ ਦੀ ਸੁਵਿਧਾ ਲਈ ਕੀਤਾ ਗਿਆ ਹੈ, ਤਾਂ ਜੋ ਸਵੇਰੇ ਦੇ ਠੰਢੇ ਸਮੇਂ ਵਿਚ ਮਰੀਜ਼ ਆਸਾਨੀ ਨਾਲ ਆਪਣਾ ਇਲਾਜ ਕਰਵਾ ਸਕਣ ਅਤੇ ਲੰਬੀਆਂ ਕਤਾਰਾਂ ਤੋਂ ਵੀ ਬਚ ਸਕਣ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਗੋਲ ਚੌਂਕ 'ਤੇ ਵਿਧਾਇਕ ਸਵਨਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸਥਾਪਨਾ ਦਾ ਕ... ਅਗਲੀ ਖ਼ਬਰ ਜਲਾਲਾਬਾਦ ਨੂੰ ਲੱਗਦੀਆਂ ਦਾਣਾ ਮੰਡੀਆਂ 'ਚ ਕੁੱਲ 3450 ਟਨ ਕਣਕ ਦੀ ਹੋਈ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।