19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੋਦੀਵਾਲਾ ਵਿਖੇ ਮਨਾਈ ਡਾ. ਅੰਬੇਡਕਰ ਜੈਅੰਤੀ

ਅਜੀਤ ਡੈਸਕ 16-04-2026
ਫ਼ਾਜ਼ਿਲਕਾ, 15 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਪਿੰਡ ਬੋਦੀਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਖ਼ੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ.ਅੰਬੇਡਕਰ ਸਾਹਿਬ ਦਾ ਮਿਸ਼ਨ ਬਰਾਬਰੀ , ਜ਼ੁਲਮ ਦੇ ਖ਼ਿਲਾਫ਼ ਲੜਨਾ ਸੀ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਮਿਸ਼ਨ ਨੂੰ ਜੀਵਨ ਵਿਚ ਲੈ ਕੇ ਚੱਲਣਾ ਚਾਹੀਦਾ ਹੈ | ਉਹਨਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਦੇਸ਼ ਸੇਵਾ ਕਰਨ ਦੀ | ਇਸ ਮੌਕੇ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਮੇਰਾ ਅਬੋਹਰ ਸੰਸਥਾ ਨੇ ਪ੍ਰੋਜੈਕਟ ਸਰ ਕੀ ਛੱਤ ਤਹਿਤ ਕੰਮ ਕੀਤਾ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਗੋਲ ਚੌਂਕ 'ਤੇ ਵਿਧਾਇਕ ਸਵਨਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸਥਾਪਨਾ ਦਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।