17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੁੰਨੇ ਪਏ ਘਰ 'ਚੋਂ ਚੋਰਾਂ ਨੇ ਲੱਖਾਂ ਦੇ ਗਹਿਣੇ ਅਤੇ ਨਕਦੀ ਕੀਤੇ ਚੋਰੀ

ਅਜੀਤ ਡੈਸਕ 21-04-2026
ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪਿੰਡ ਸੁਰੇਸ਼ ਵਾਲਾ ਵਿਖੇ ਚੋਰਾਂ ਵਲੋਂ ਇਕ ਸੁੰਨੇ ਘਰ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਸ ਵੇਲੇ ਵਾਪਰੀ ਜਦੋਂ ਪਰਿਵਾਰ ਪਿੰਡ ਦੇ ਸਰਪੰਚ ਦੀ ਮਾਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ | ਪੀੜਤ ਪਰਿਵਾਰ ਦੇ ਮੈਂਬਰ ਸੰਦੀਪ ਕੁਮਾਰ ਨੇ ਦੱਸਿਆ ਕਿ ਘਰ ਦੇ ਜ਼ਿਆਦਾਤਰ ਮੈਂਬਰ ਅੰਤਿਮ ਸੰਸਕਾਰ 'ਤੇ ਗਏ ਸਨ ਅਤੇ ਉਸ ਦੀ ਭਾਬੀ ਵੀ ਕੁੱਝ ਕੰਮ ਲਈ ਦੂਜੇ ਘਰ ਚਲੀ ਗਈ ਸੀ | ਘਰ ਨੂੰ ਜਿੰਦਰਾ ਲੱਗਿਆ ਹੋਇਆ ਸੀ | ਗਲੀ ਵਿਚ ਖੇਡ ਰਹੇ ਬੱਚਿਆਂ ਨੇ ਦੱਸਿਆ ਕਿ ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਏ ਅਤੇ ਘਰ ਦੇ ਅੰਦਰ ਦਾਖਲ ਹੋ ਗਏ | ਜਦੋਂ ਪਰਿਵਾਰ ਵਾਪਸ ਆਇਆ ਤਾਂ ਦੇਖਿਆ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰੋਂ ਸੋਨੇ ਦੇ ਗਹਿਣੇ ਅਤੇ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਗ਼ਾਇਬ ਸੀ | ਸੰਦੀਪ ਅਨੁਸਾਰ ਇਸ ਚੋਰੀ ਕਾਰਨ ਉਨ੍ਹਾਂ ਦਾ ਕਰੀਬ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਬੱਚਿਆਂ ਕੋਲੋਂ ਚੋਰਾਂ ਦੇ ਹੁਲੀਏ ਬਾਰੇ ਜਾਣਕਾਰੀ ਲਈ ਗਈ ਹੈ |
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਚ ਚੋਰੀ ਦੀ ਕੋਸ਼ਿਸ਼, ਸੈਂਟਰ ਲੋਕ ਨਾ ਟੁੱਟਣ ਕਾਰਨ ਚੋਰ ਰਹੇ ਅਸਫਲ ਸੀ. ਸੀ. ਟੀਵੀ ਵਿਚ ਕੈਦ ਹੋਏ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨਮਿਤਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਚਮਕਾਇਆ ਕਾਲਜ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।