18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਾਰ ਅਤੇ ਟਰੈਕਟਰ ਦੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 21-04-2026
ਮੰਡੀ ਘੁਬਾਇਆ, 20 ਅਪ੍ਰੈਲ (ਅਮਨ ਬਵੇਜਾ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਬੀਤੀ ਰਾਤ ਇਕ ਕਾਰ ਅਤੇ ਟਰੈਕਟਰ ਦੀ ਟੱਕਰ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 8 ਵਜੇ ਕਾਰ ਚਾਲਕ ਜਲਾਲਾਬਾਦ ਤੋਂ ਫ਼ਾਜ਼ਿਲਕਾ ਨੂੰ ਜਾ ਰਿਹਾ ਸੀ ਅਤੇ ਟਰੈਕਟਰ ਚਾਲਕ ਮੰਡੀ ਘੁਬਾਇਆ ਤੋਂ ਜਲਾਲਾਬਾਦ ਵੱਲ ਨੂੰ ਜਾ ਰਿਹਾ ਸੀ | ਜਿੱਥੇ ਪਿੰਡ ਲਮੋਚੜ ਅਤੇ ਘੁਬਾਇਆ ਦੇ ਵਿਚਕਾਰ ਸਤਿਸੰਗ ਘਰ ਦੇ ਕੋਲ ਕਾਰ ਚਾਲਕ ਦਾ ਸੰਤੁਲਨ ਵਿਗੜਨ ਕਾਰਨ ਕਾਰ ਟਰੈਕਟਰ ਨਾਲ ਟਕਰਾ ਗਈ | ਕਾਰ ਚਾਲਕ ਦੀ ਸ਼ਰਾਬ ਪੀਤੀ ਹੋਈ ਵੀ ਦੱਸੀ ਜਾਂਦੀ ਹੈ | ਇਸ ਘਟਨਾ 'ਚ ਕੋਈ ਜਾਨੀ ਅਤੇ ਮਾਲੀ ਨੁਕਸਾਨ ਨਹੀਂ ਹੋਇਆ |
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਾਨੂੰਨ ਲਾਗੂ ਹੋਣ ਤੇ ਅਮਰਗੜ੍ਹ 'ਚ 'ਆਪ' ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।