28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਲਾਹਣ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦੇ ਹੋਏ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਦੀ ਸੂਚਨਾ 'ਤੇ ਪਿੰਡ ਮੰਮੂ ਖੇੜਾ ਵਿਖੇ ਛਾਪੇਮਾਰੀ ਕਰਕੇ ਅਜੀਤ ਸਿੰਘ ਪੁੱਤਰ ਸੁਰਜਣ ਸਿੰਘ ਨੂੰ ਕਾਬੂ ਕੀਤਾ ਗਿਆ | ਪੁਲਿਸ ਨੇ ਉਸ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।