28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਾੜ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਅਬੋਹਰ ਪੁਲਿਸ ਨੇ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਕੇ ਨਾੜ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਨੋਡਲ ਅਫ਼ਸਰ ਗੁਰਬਿੰਦਰ ਸਿੰਘ ਵਲੋਂ ਭੇਜੀ ਗਈ ਰਿਪੋਰਟ ਅਨੁਸਾਰ ਕੁਲਦੀਪ ਸਿੰਘ, ਗੁਰਦੀਪ ਸਿੰਘ, ਅਜੀਤ ਸਿੰਘ ਅਤੇ ਹਰਦੀਪ ਸਿੰਘ ਵਾਸੀ ਧਰਾਂਗਵਾਲਾ ਨੇ ਨਾੜ ਨੂੰ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ 'ਚ ਦਿਖਾਇਆ ਦਮ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ 8 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।