28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਧਰਮਵੀਰ ਨੇ ਕਿੱਕ ਬਾਕਸਿੰਗ 'ਚ ਮਾਰੀ ਬਾਜ਼ੀ

ਅਜੀਤ ਡੈਸਕ 07-05-2026
ਮੰਡੀ ਅਰਨੀਵਾਲਾ, 6 ਮਈ (ਨਿਸ਼ਾਨ ਸਿੰਘ ਮੋਹਲ਼ਾ)- ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਲਈ ਇਹ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਧਰਮਵੀਰ ਸਿੰਘ ਨੇ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ | ਇਸ ਉਪਲੱਬਧੀ ਨਾਲ ਧਰਮਵੀਰ ਸਿੰਘ ਨੇ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ | ਧਰਮਵੀਰ ਸਿੰਘ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਸਾਰੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਰਾਜ ਪੱਧਰੀ ਜਿਹੇ ਵੱਡੇ ਮੰਚ 'ਤੇ ਮੈਡਲ ਜਿੱਤਣਾ ਆਪਣੇ ਆਪ ਵਿਚ ਇਕ ਵੱਡੀ ਉਪਲਬਧੀ ਹੁੰਦੀ ਹੈ | ਇਸ ਮੌਕੇ ਸਕੂਲ ਦੇ ਕੋਚ ਅਮਨਦੀਪ ਸਿੰਘ ਨੂੰ ਵੀ ਵਧਾਈ ਦਿੱਤੀ ਗਈ, ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਾਤਾਰ ਮਾਰਗਦਰਸ਼ਨ ਨਾਲ ਵਿਦਿਆਰਥੀ ਨੇ ਜਿੱਤ ਪ੍ਰਾਪਤ ਕੀਤੀ | ਕੋਚ ਅਮਨਦੀਪ ਸਿੰਘ ਦੀ ਟਰੇਨਿੰਗ ਅਤੇ ਪੇ੍ਰਰਨਾ ਨੇ ਧਰਮਵੀਰ ਸਿੰਘ ਨੂੰ ਖੇਡ ਦੇ ਹਰ ਪੱਖ ਵਿਚ ਮਜ਼ਬੂਤ ਬਣਾਇਆ, ਜਿਸ ਦਾ ਨਤੀਜਾ ਇਹ ਸ਼ਾਨਦਾਰ ਜਿੱਤ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਧਰਮਵੀਰ ਸਿੰਘ ਦੀ ਇਹ ਉਪਲਬਧੀ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕਰਦਾ ਹੈ |
ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਨੀਤੀ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਧਰਮਵੀਰ ਸਿੰਘ ਦੀ ਇਹ ਜਿੱਤ ਸਾਰੇ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਵੀ ਇਸ ਮੌਕੇ 'ਤੇ ਆਪਣੇ ਸੰਬੋਧਨ 'ਚ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸਾਂਸਕਿ੍ਤਿਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਆ ਰਿਹਾ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਪ੍ਰਾਚੀਨ ਗਊਸ਼ਾਲਾ ਬਣੀ ਬੇਸਹਾਰਾ ਤੇ ਬਿਮਾਰ ਗਊਵੰਸ਼ ਲਈ ਵਰਦਾਨ ਅਗਲੀ ਖ਼ਬਰ ਬੀ.ਐਸ.ਐਨ.ਐਲ.ਕੈਜ਼ੂਅਲ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।